ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ CM ਮਾਨ

Tuesday, Jul 04, 2023 - 05:37 AM (IST)

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ CM ਮਾਨ

ਬਾਘਾਪੁਰਾਣਾ (ਅਜੇ ਗਰਗ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਛੇਤੀ ਹੀ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ ਹਨ। ਬਾਘਾਪੁਰਾਣਾ ਹਲਕੇ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਜੁਲਾਈ ਨੂੰ ਮੋਗਾ-ਕੋਟਕਪੂਰਾ ਰੋਡ 'ਤੇ ਚੰਦ ਪੁਰਾਣਾ ਨੇੜੇ ਲੱਗਿਆ ਪੀ.ਡੀ. ਅਗਰਵਾਲ ਟੋਲ ਪਲਾਜ਼ਾ ਬੰਦ ਕਰਵਾਉਣਗੇ। 

ਇਹ ਖ਼ਬਰ ਵੀ ਪੜ੍ਹੋ - ਅਕਾਲੀ-ਭਾਜਪਾ ਗਠਜੋੜ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਦੀ ਛੁੱਟੀ! ਕੀ ਅਕਾਲੀ ਪੈ ਗਏ ਭਾਰੀ?

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਇਹ ਟੋਲ ਪਲਾਜ਼ਾ ਪਹਿਲਾਂ 21 ਜੁਲਾਈ 2023 ਨੂੰ ਬੰਦ ਹੋਣਾ ਸੀ, ਪਰ ਹੁਣ ਇਹ 5 ਜੁਲਾਈ ਨੂੰ ਹੀ ਬੰਦ ਹੋ ਜਾਵੇਗਾ ਕਿਉਂਕਿ ਕੰਪਨੀ ਦੇ ਪੈਸੇ ਪਹਿਲਾਂ ਹੀ ਪੂਰੇ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਇਹ ਟੋਲ ਪਲਾਜ਼ਾ ਬੰਦ ਕਰਵਾਉਣ ਲਈ 5 ਜੁਲਾਈ ਨੂੰ ਸਵੇਰੇ 10 ਵਜੇ ਇੱਥੇ ਪਹੁੰਚਣਗੇ।

PunjabKesari

ਵਿਧਾਇਕ ਸੁਖਾਨੰਦ ਨੇ ਕਿਹਾ ਕਿ ਟੋਲ ਪਲਾਜੇ ਕਾਰਨ ਲੋਕਾਂ ਨੂੰ ਇਕ ਪਾਸੇ ਰੋਡ ਟੈਕਸ ਅਦਾ ਕਰਨਾ ਪੈਂਦਾ ਸੀ ਅਤੇ ਦੂਸਰੇ ਪਾਸੇ ਟੋਲ ਟੈਕਸ ਅਦਾ ਕਰਨਾ ਪੈਂਦਾ ਸੀ ਜੋ ਵਾਹਨ ਚਾਲਕਾਂ 'ਤੇ ਬੋਝ ਸੀ। ਉਨ੍ਹਾਂ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਹੋਰ ਵੀ ਟੋਲ ਪਲਾਜੇ ਬੰਦ ਕਰਵਾ ਕਿ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਟੋਲ ਪਲਾਜ਼ਾ ਕਟਵਾਉਣ ਵਾਸਤੇ ਚਾਲਕ ਨੂੰ ਲੰਮੀਆਂ-ਲੰਮੀਆਂ ਲਾਈਨਾਂ ਵਿਚ ਖੜ੍ਹਨਾ ਪੈਂਦਾ ਸੀ ਅਤੇ ਪੈਸੇ ਤੇ ਸਮੇਂ ਦੀ ਬਰਬਾਦੀ ਹੁੰਦੀ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News