ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਸ਼ੰਭੂ ਬਾਰਡਰ ''ਤੇ ਇਕ ਹੋਰ ਕਿਸਾਨ ਸ਼ਹੀਦ (ਵੀਡੀਓ)

Monday, Mar 18, 2024 - 06:55 PM (IST)

ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਸ਼ੰਭੂ ਬਾਰਡਰ ''ਤੇ ਇਕ ਹੋਰ ਕਿਸਾਨ ਸ਼ਹੀਦ (ਵੀਡੀਓ)

ਲੁਧਿਆਣਾ : ਕਿਸਾਨ ਮੋਰਚੇ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਣ ਸ਼ੰਭੂ ਬਾਰਡਰ 'ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸ. ਬਿਸ਼ਨ ਸਿੰਘ ਪੁੱਤਰ ਪੂਰਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਤਹਿਸੀਲ ਮੁੱਲਾਂਪੁਰ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਚੋਣ ਪ੍ਰੋਗਰਾਮ ਜਾਰੀ, ਪੜ੍ਹੋ ਪੂਰਾ ਵੇਰਵਾ

ਮ੍ਰਿਤਕ ਕਿਸਾਨ ਬਿਸ਼ਨ ਸਿੰਘ 1 ਏਕੜ ਜ਼ਮੀਨ ਦਾ ਮਾਲਕ ਸੀ। ਮਿਲੀ ਜਾਣਕਾਰੀ ਮੁਤਾਬਕ ਅੱਥਰੂ ਗੈਸ ਦੇ ਧੂੰਏਂ ਕਾਰਨ ਬਿਸ਼ਨ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕਾਂ ਨੂੰ ਜਾਰੀ ਹੋਏ ਹੁਕਮ, ਹਰ ਪੈਸੇ ਦਾ ਹਿਸਾਬ ਰੱਖਣਾ ਹੋਇਆ ਲਾਜ਼ਮੀ

ਦੱਸ ਦੇਈਏ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਹੀ ਕਿਸਾਨੀ ਮੋਰਚੇ 'ਚ ਡਟੇ ਹੋਏ ਸਨ।ਇਸ ਤੋਂ ਪਹਿਲਾਂ ਕਿਸਾਨ ਟਹਿਲ ਸਿੰਘ ਦੀ ਖਨੌਰੀ ਬਾਰਡਰ ਵਿਖੇ ਮੌਤ ਹੋ ਗਈ ਸੀ। ਟਹਿਲ ਸਿੰਘ 10 ਦਿਨ ਪਹਿਲਾਂ ਹੀ ਖਨੌਰੀ ਬਾਰਡਰ 'ਤੇ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News