ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ, ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ, ਫੈਨ ਬਣ ਕੇ ਆਇਆ ਸੀ ਘਰ

Monday, Jun 06, 2022 - 06:28 PM (IST)

ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ, ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ, ਫੈਨ ਬਣ ਕੇ ਆਇਆ ਸੀ ਘਰ

ਮਾਨਸਾ : ਸਿੱਧੂ ਮੂਸੇਵਾਲੇ ਕਤਲ ਕਾਂਡ ਵਿਚ ਪੁਲਸ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਸ ਨੇ ਇਕ ਕੇਕੜਾ ਨਾਮ ਦੇ ਸ਼ਖਸ ਨੂੰ ਗ੍ਰਿਫ਼ਤਾਰ ਕੀਤੀ ਹੈ। ਦੋਸ਼ ਹੈ ਕਿ ਇਸੇ ਸ਼ਖਸ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਸਿੱਧੂ ਦੇ ਕਤਲ ਤੋਂ 15 ਮਿੰਟ ਪਹਿਲਾਂ ਦਾ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਸਿੱਧੂ ਜਦੋਂ ਆਪਣੀ ਥਾਰ ਵਿਚ ਘਰੋਂ ਨਿਕਲਣ ਲੱਗਦਾ ਹੈ ਤਾਂ ਉਸ ਨੂੰ ਘਰ ਦੇ ਬਾਹਰ ਹੀ ਕੁੱਝ ਨੌਜਵਾਨ ਰੋਕ ਲੈਂਦੇ ਹਨ ਅਤੇ ਸੈਲਫੀਆਂ ਲੈਣ ਲੱਗਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚ ਕੇਕੜਾ ਵੀ ਸੀ। ਕੇਕੜਾ ਵਾਰਦਾਤ ਵਾਲੇ ਦਿਨ ਲਗਭਗ 45 ਮਿੰਟ ਤੱਕ ਸਿੱਧੂ ਮੂਸੇਵਾਲਾ ਦੇ ਘਰ ਰਿਹਾ। ਬਕਾਇਦਾ ਉਸ ਨੇ ਉਥੇ ਚਾਹ ਪਾਣੀ ਵੀ ਪੀਤਾ ਅਤੇ ਸਿੱਧੂ ਨਾਲ ਸੈਲਫੀਆਂ ਵੀ ਲਈਆਂ। ਕੇਕੜਾ ਨੇ ਹੀ ਕਾਤਲਾਂ ਨੂੰ ਦੱਸਿਆ ਕਿ ਮੂਸੇਵਾਲਾ ਥਾਰ ਜੀਪ ਵਿਚ ਜਾ ਰਿਹਾ ਹੈ। ਉਹ ਗਨਮੈਨ ਅਤੇ ਬੁਲਟ ਪਰੂਫ ਫਾਰਚਿਊਨਰ ਵੀ ਨਹੀਂ ਲੈ ਕੇ ਗਿਆ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਵੱਡੀ ਖ਼ਬਰ, ਲਾਰੈਂਸ ਬਿਸ਼ਨੋਈ ਨਾਲ ਜੁੜੇ ਸ਼ੂਟਰਾਂ ਦੀ ਹੋਈ ਸ਼ਨਾਖਤ, ਸਾਹਮਣੇ ਆਈਆਂ ਤਸਵੀਰਾਂ

ਫੈਨ ਬਣ ਕੇ ਕੀਤੀ ਸੀ ਰੇਕੀ
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਜਿਸ ਕੇਕੜਾ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਇਹ ਫੈਨ ਬਣ ਕੇ ਸਿੱਧੂ ਦੇ ਘਰ ਆਇਆ ਸੀ। ਉਸ ਨੇ ਹੀ ਸ਼ਾਰਪ ਸ਼ੂਟਰਾਂ ਨੂੰ ਸਾਰੀ ਸਥਿਤੀ ਦੀ ਜਾਣਕਾਰੀ ਦਿੱਤੀ। ਇਸ ਦੀ ਬਕਾਇਦਾ ਵੀਡੀਓ ਵੀ ਸਾਹਮਣੇ ਆਈ ਹੈ, ਵੀਡੀਓ ਵਿਚ ਕੇਕੜਾ ਨਾਮ ਦਾ ਸ਼ਖਸ ਵੀ ਦੱਸਿਆ ਜਾ ਰਿਹਾ ਹੈ। ਸਿੱਧੂ ਦੀ ਹਵੇਲੀ ਵਿਚ ਲੱਗੇ ਕੈਮਰਿਆਂ ਵਿਚ ਸਾਰੀ ਘਟਨਾ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਪੁਲਸ ਨੂੰ ਹਮਲੇ ਦੀ ਕੁੱਝ ਸੈਕੰਡ ਦੀ ਵੀਡੀਓ ਕਲਿੱਪ ਮਿਲੀ

 

ਸ਼ਾਰਪ ਸ਼ੂਟਰ ਵੀ ਹੋਏ ਬੇਨਕਾਬ
ਮੂਸੇਵਾਲਾ ਕਤਲ ਕਾਂਡ ਦੇ ਸਾਰੇ ਸ਼ਾਰਪ ਸ਼ੂਟਰ ਬੇਨਕਾਬ ਹੋ ਗਏ ਹਨ। ਪੰਜਾਬ ਪੁਲਸ ਨੇ ਇਨ੍ਹਾਂ ਕਾਤਲਾਂ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਾਤਲਾਂ ਵਿਚ ਤਿੰਨ ਪੰਜਾਬ, 2 ਹਰਿਆਣਾ, 2 ਮਹਾਰਾਸ਼ਟਰ ਦੇ ਹਨ। ਇਨ੍ਹਾਂ ਸਾਰੇ ਸ਼ੂਟਰਾਂ ਦਾ ਕਨੈਕਸਨ ਲਾਰੈਂਸ ਬਿਸ਼ਨੋਈ ਨਾਲ ਦੱਸਿਆ ਜਾ ਰਿਹਾ ਹੈ। ਸ਼ੂਟਰਾਂ ਦੀ ਪਛਾਣ ਹੋਣ ਤੋਂ ਬਾਅਦ 4 ਸੂਬਿਆਂ ਦੀ ਪੁਲਸ ਇਨ੍ਹਾਂ ਦੇ ਪਿੱਛੇ ਪੈ ਗਈ ਹੈ। ਇਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਸ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਕਾਤਲਾਂ ਨੂੰ ਹਥਿਆਰ ਅਤੇ ਗੱਡੀਆਂ ਮੁਹੱਈਆ ਕਰਵਾਉਣ ਵਾਲੇ, ਕਤਲ ਤੋਂ ਪਹਿਲਾਂ ਰੁਕਣ ਲਈ ਠਿਕਾਣਾ ਮੁਹੱਈਆ ਕਰਵਾਉਣ, ਰੇਕੀ ਕਰਨ ਵਾਲਿਆਂ ’ਤੇ ਵੀ ਪੁਲਸ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ।

ਇਹ ਵੀ ਪੜ੍ਹੋ : ਮੌਤ ਤੋਂ ਬਾਅਦ ਵੀ ਬੁਲੰਦੀ ਦੀਆਂ ਸਿਖ਼ਰਾਂ ’ਤੇ ਸਿੱਧੂ ਮੂਸੇਵਾਲਾ, 7 ਦਿਨਾਂ ’ਚ 151 ਦੇਸ਼ਾਂ ’ਚ ਕੀਤਾ ਗਿਆ ਗੂਗਲ ਸਰਚ

ਇਨ੍ਹਾਂ ਸ਼ਾਰਪ ਸ਼ੂਟਰਾਂ ਦੇ ਨਾਂ ਆਏ ਸਾਹਮਣੇ
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਯਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਤਿੰਨ ਸ਼ਾਰਪ ਸੂਟਰ ਹਰਕਮਲ, ਰੂਪਾ ਅਤੇ ਮਨਪਰੀਤ ਪੰਜਾਬ ਦੇ ਰਹਿਣ ਵਾਲੇ ਹਨ। ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ 3 ਦਿਨ ਪਹਿਲਾਂ ਇਹ ਸਾਰੇ ਕੋਟਕਪੂਰਾ ਹਾਈਵੇ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਇਹ ਕਿੱਥੇ ਰੁਕੇ ਇਸ ਬਾਰੇ ਫਿਲਹਾਲ ਪੁਲਸ ਜਾਂਚ ਕਰ ਰਹੀ ਹੈ। ਇਸ ਪਿੱਛੇ ਦੋ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ 10 ਸ਼ਾਰਪ ਸ਼ੂਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿਚ ਸ਼ਨਾਖਤ ਵਾਲੇ 8 ਸ਼ਾਰਪ ਸ਼ੂਟਰਾਂ ਤੋਂ ਇਲਾਵਾ ਦੋ ਹੋਰ ਗੈਂਗਸਟਰ ਸਾਮਲ ਹਨ ਪਰ ਇਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਪੁਲਸ ਨੂੰ ਹਮਲੇ ਦੀ ਕੁੱਝ ਸੈਕੰਡ ਦੀ ਵੀਡੀਓ ਕਲਿੱਪ ਮਿਲੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News