ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਵਾਲਾ ਇਕ ਹੋਰ ਨੌਜਵਾਨ ਗ੍ਰਿਫਤਾਰ
Friday, Jun 20, 2025 - 10:44 AM (IST)

ਅੰਮ੍ਰਿਤਸਰ(ਆਰ. ਗਿੱਲ)- ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਅੰਮ੍ਰਿਤਸਰ ਪੁਲਸ ਨੇ ਲੁਧਿਆਣਾ ਤੋਂ ਇਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਨੇ ਰਮਨਦੀਪ ਸਿੰਘ ਨਾਂ ਦੇ ਵਿਅਕਤੀ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ-ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ ਚੂੜਾ ਪਹਿਨਾ ਕੇ ਕੀਤਾ...
ਕਮਲ ਕੌਰ ਕਤਲ ਕਾਂਡ ਤੋਂ ਬਾਅਦ ਸਭ ਤੋਂ ਪਹਿਲਾਂ ਦੀਪਿਕਾ ਲੂਥਰਾ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਵਾਲਾ ਅੰਮ੍ਰਿਤਪਾਲ ਸਿੰਘ ਮਹਿਰੋਂ ਅਜੇ ਵੀ ਪੰਜਾਬ ਪੁਲਸ ਦੀ ਪਹੁੰਚ ਤੋਂ ਬਹੁਤ ਦੂਰ ਹੈ। ਜਦਕਿ ਉਸ ਦੇ ਸਹਿ-ਮੁਲਜ਼ਮ ਪੁਲਸ ਹਿਰਾਸਤ ਵਿਚ ਹਨ। ਇਸ ਮਾਮਲੇ ਵਿਚ ਉਹ ਲੋਕ ਜੋ ਮਹਿਰੋਂ ਤੋਂ ਪ੍ਰਭਾਵਿਤ ਹੋ ਕੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੂੰ ਧਮਕੀਆਂ ਦੇ ਰਹੇ ਸਨ, ਉਹ ਇਕ-ਇਕ ਕਰ ਕੇ ਪੁਲਸ ਦੀ ਗ੍ਰਿਫਤ ਵਿਚ ਆ ਰਹੇ ਹਨ। ਪਟਿਆਲਾ ਤੋਂ ਗ੍ਰਿਫਤਾਰ ਰਮਨਦੀਪ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਉਦੋਂ ਅਦਾਲਤ ਨੇ ਤਿੰਨ ਦਿਨ ਦੇ ਪੁਲਸ ਰਿਮਾਂਡ ਦਾ ਹੁਕਮ ਦਿੱਤਾ ਸੀ। ਹੁਣ ਪੁਲਸ ਨੇ ਲੁਧਿਆਣਾ ਦੇ ਰਹਿਣ ਵਾਲੇ 18 ਸਾਲ ਦੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ ਅਜਿਹੀ ਹਾਲਤ 'ਚ ਮਿਲੀ ਲਾਸ਼, ਖ਼ਬਰ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ
ਅੱਜ ਜਦੋਂ ਜਸਪ੍ਰੀਤ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਇਕ ਦਿਨ ਦੇ ਪੁਲਸ ਰਿਮਾਂਡ ਦਾ ਹੁਕਮ ਦਿੱਤਾ। ਜਸਪ੍ਰੀਤ ਸਿੰਘ ਨੂੰ ਅਦਾਲਤ ਵਿਚ ਪੇਸ਼ੀ ਲਈ ਲੈ ਕੇ ਪਹੁੰਚੀ ਪੁਲਸ ਪਾਰਟੀ ਦੀ ਅਗਵਾਈ ਕਰ ਰਹੇ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਜਸਪ੍ਰੀਤ ਸਿੰਘ, ਕਤਲ ਕਰ ਕੇ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸੰਪਰਕ ਵਿਚ ਸੀ।
ਇਹ ਵੀ ਪੜ੍ਹੋ-ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ
ਉਨ੍ਹਾਂ ਦੱਸਿਆ ਕਿ ਕਿਉਂਕਿ ਇਸ ਪੂਰੇ ਮਾਮਲੇ ਦੀ ਅਜੇ ਜਾਂਚ ਚੱਲ ਰਹੀ ਹੈ, ਇਸ ਲਈ ਉਹ ਜ਼ਿਆਦਾ ਕੁਝ ਨਹੀਂ ਦੱਸ ਸਕਦੇ, ਪਰ ਇੰਨਾ ਜ਼ਰੂਰ ਹੈ ਕਿ ਰਿਮਾਂਡ ਦੌਰਾਨ ਕਈ ਤੱਥ ਸਾਹਮਣੇ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਤੋਂ ਗ੍ਰਿਫਤਾਰ ਕੀਤੇ ਗਏ ਰਮਨਦੀਪ ਸਿੰਘ ਨੂੰ 20 ਜੂਨ ਯਾਨੀ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8