ਪੰਜਾਬ ਨਸ਼ਿਆਂ ਦਾ ਕਹਿਰ ਜਾਰੀ, ਫ਼ਰੀਦਕੋਟ ’ਚ ਇਕ ਹੋਰ ਨੌਜਵਾਨ ਦੀ ਮੌਤ

Wednesday, May 25, 2022 - 06:21 PM (IST)

ਪੰਜਾਬ ਨਸ਼ਿਆਂ ਦਾ ਕਹਿਰ ਜਾਰੀ, ਫ਼ਰੀਦਕੋਟ ’ਚ ਇਕ ਹੋਰ ਨੌਜਵਾਨ ਦੀ ਮੌਤ

ਫ਼ਰੀਦਕੋਟ (ਰਾਜਨ) : ਸਥਾਨਕ ਬਾਜੀਗਰ ਬਸਤੀ ਨਿਵਾਸੀ ਇਕ 30 ਸਾਲਾ ਨੌਜਵਾਨ ਦੀ ਨਸ਼ਿਆਂ ਦੇ ਸੇਵਨ ਕਾਰਣ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਇਸਤੋਂ ਪਹਿਲਾਂ ਵੀ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਵਰਿੰਦਰ ਸਿੰਘ ਵਾਸੀ ਬਾਜੀਗਰ ਬਸਤੀ ਫ਼ਰੀਦਕੋਟ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਆਪਣੇ ਪਿੱਛੇ ਇਕ ਡੇਢ ਸਾਲ ਦੀ ਬੱਚੀ ਅਤੇ ਪਤਨੀ ਛੱਡ ਗਿਆ ਹੈ। ਮ੍ਰਿਤਕ ਦੇ ਮਾਮੇ ਕੁਲਦੀਪ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਨਸ਼ੇ ਕਰਨ ਦਾ ਆਦੀ ਸੀ ਅਤੇ ਇਸਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁਕੀ ਹੈ।

ਉਸਨੇ ਦੱਸਿਆ ਕਿ ਇਹ ਘਰ ਵਿਚ ਅਚਾਨਕ ਡਿੱਗ ਪਿਆ ਅਤੇ ਜਦੋਂ ਇਸਨੂੰ ਉਹ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਇਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਵਿਚ ਥਾਣਾ ਸਿਟੀ ਮੁਖੀ ਨੇ ਦੱਸਿਆ ਕਿ ਪਰਿਵਾਰ ਮੁਤਾਬਕ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ ਜਿਸ ਕਾਰਣ ਬਿਮਾਰ ਰਹਿਣ ਦੀ ਸੂਰਤ ਵਿਚ ਕਮਜ਼ੋਰ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਉਪਰੰਤ ਲਾਸ਼ ਅੰਤਿਮ ਸੰਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।


author

Gurminder Singh

Content Editor

Related News