ਪੰਜਾਬ ''ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ ''ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Sunday, Apr 13, 2025 - 04:11 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਪੁਰਾਣੀ ਰੰਜਿਸ਼ਾਂ ਦੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ 'ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਪੁਲਸ ਅਤੇ ਕਾਨੂੰਨ ਦਾ ਇਨ੍ਹਾਂ ਲੋਕਾਂ ਦੇ ਮਨਾਂ 'ਚ ਕੋਈ ਡਰ ਖੋਫ ਨਜ਼ਰ ਨਹੀਂ ਆ ਰਿਹਾ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ-ਨਾਚ
ਇਸੇ ਦਰਮਿਆਨ ਦੇਰ ਰਾਤ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਮਾਈਲ ਇਨਕਲੇਵ ਇਲਾਕੇ 'ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਤੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਜਿਸ ਦਾ ਨਾਂ ਲਵਪ੍ਰੀਤ ਸਿੰਘ ਉਰਫ ਲਵ (25) ਹੈ ਉਸ ਨੂੰ ਪੰਜ ਛੇ ਦੇ ਕਰੀਬ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਸੈਲੂਨ ਦਾ ਕੰਮ ਕਰਦਾ ਸੀ। ਉਥੇ ਹੀ ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਪਿਛਲੇ ਕਾਫੀ ਸਮੇਂ ਤੋਂ ਇਨ੍ਹਾਂ ਦੀ ਕਿਸੇ ਦੇ ਨਾਲ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਜ਼ਮਾਨਤ 'ਤੇ ਬਾਹਰ ਆਏ ਹੋਏ ਸਨ ਜਿਨ੍ਹਾਂ ਵੱਲੋਂ ਲਵਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਇਸ ਮੌਕੇ ਪੁਲਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਪੁਲਸ ਵੱਲੋਂ cctv ਤਸਵੀਰਾਂ ਚੈੱਕ ਕੀਤੀਆਂ ਜਾ ਰਹੀਆਂ ਹਨ, ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8