ਨਸ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਨੌਜਵਾਨ, ਓਵਰਡੋਜ਼ ਕਾਰਨ ਹੋਈ ਮੌਤ

Monday, Jun 24, 2024 - 06:35 PM (IST)

ਨਸ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਨੌਜਵਾਨ, ਓਵਰਡੋਜ਼ ਕਾਰਨ ਹੋਈ ਮੌਤ

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਸਭਰਾ ਵਿਚ ਨਸ਼ੇ ਦਾ ਟੀਕਾ ਲਗਾਉਣ ਨਾਲ 26 ਸਾਲਾਂ ਦੇ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਪਿੰਡ ਵਿਚ ਨਸ਼ਾ ਲੈਣ ਲਈ ਲੋਕ ਲਾਈਨਾਂ ਲਗਾ ਖੜ੍ਹ ਜਾਂਦੇ ਹਨ।  ਜਿਸ ਕਰਕੇ ਅੱਜ ਉਨ੍ਹਾਂ ਨੇ ਮੁੰਡੇ ਦੀ ਰਾਤ 11 ਵਜੇ ਨਸ਼ਾ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਨ੍ਹਾਂ ਦੇ ਮੁੰਡੇ ਨਾਲ ਨਸ਼ਾ ਕਰਨ ਵਾਲੇ ਨੌਜਵਾਨ ਗੁਰਪਾਲ ਸਿੰਘ ਨੂੰ ਹਿਰਾਸਤ ਵਿਚ ਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਸ ਕਿਸ ਮੁਕਾਮ ਤੱਕ ਕਾਰਵਾਈ ਕਰਦੀ ਹੈ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਪਿੰਡ ਦੇ ਘਰ-ਘਰ ਗਲੀ-ਗਲੀ ਨਸ਼ਾ ਵਿਕ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੇ ਰਿਸ਼ਤੇ ਵਿਚ ਭਤੀਜਾ ਲੱਗਦੇ ਇਸ ਨੋਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ ਹੁਣ ਨਸ਼ਾ ਵੇਚਣ ਵਾਲਿਆਂ ਦਾ ਸੱਚ ਬਾਹਰ ਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕੁਝ ਦਿਨ ਪਹਿਲਾਂ ਨਸ਼ਾ ਵੇਚਣ ਵਾਲਿਆਂ ਨੂੰ ਚੇਤਾਵਨੀ ਵੀ ਦਿੱਤੀ ਸੀ ਪਰ ਨਸ਼ਾ ਉਸ ਤਰ੍ਹਾ ਹੀ ਵਿਕ ਰਿਹਾ ਹੈ। ਮ੍ਰਿਤਕ ਦੀ ਮਾਂ ਨੇ ਦੁਹਾਈ ਦਿੰਦੇ ਸਰਕਾਰ ਨੂੰ ਗੁਹਾਰ ਲਗਾਈ ਕਿ ਨਸ਼ਾ ਖ਼ਤਮ ਕੀਤਾ ਜਾਵੇ। ਮਾਵਾਂ ਦੇ ਪੁੱਤ ਮਰਦੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਪੁੱਤਾਂ ਦੀ ਮੌਤ ਤੋਂ ਬਾਅਦ ਮਾਵਾਂ ਦਾ ਕੌਣ ਸਹਾਰਾ ਬਣੇਗਾ।  

ਇਹ ਵੀ ਪੜ੍ਹੋ-  ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News