ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਐਂਟੀ ਨਾਰਕੋਟਿਕ ਸੈੱਲ ਦੀ ਹੋਵੇਗੀ ਅਹਿਮ ਭੂਮਿਕਾ

Monday, Feb 12, 2018 - 08:33 AM (IST)

ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਐਂਟੀ ਨਾਰਕੋਟਿਕ ਸੈੱਲ ਦੀ ਹੋਵੇਗੀ ਅਹਿਮ ਭੂਮਿਕਾ

ਪਟਿਆਲਾ  (ਬਲਜਿੰਦਰ) - ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ 'ਬਡੀ' ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਕਾਂਗਰਸ ਐਂਟੀ ਨਾਰਕੋਟਿਕ ਸੈੱਲ, ਐੈੱਸ. ਟੀ. ਐੈੱਫ. ਅਤੇ ਪੰਜਾਬੀ ਯੂਨੀਵਰਸਿਟੀ ਦੀ ਟੀਮ ਮਿਲ ਕੇ ਪੰਜਾਬੀ ਯੂਨੀਵਰਸਿਟੀ ਅਧੀਨ ਆਉਣ ਵਾਲੇ ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨਗੇ। ਪ੍ਰੋਗਰਾਮ ਦੀ ਸਫਲਤਾ ਲਈ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੀ ਅਗਵਾਈ ਹੇਠ ਕਾਂਗਰਸ ਐਂਟੀ ਨਾਰਕੋਟਿਕ ਸੈੱਲ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਅਤੇ ਐੈੱਸ. ਟੀ. ਐੈੱਫ. ਦੇ ਆਈ. ਜੀ. ਤੇ ਸੀਨੀਅਰ ਆਈ. ਪੀ. ਐੈੱਸ. ਸ਼੍ਰੀ ਆਰ. ਕੇ. ਜਾਇਸਵਾਲ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ. ਐੈੱਸ. ਘੁੰਮਣ ਨਾਲ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਚਲਾਏ ਜਾ ਰਹੇ 'ਬਡੀ' ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਐਂਟੀ ਨਾਰਕੋਟਿਕ ਸੈੱਲ ਦੀ ਵੀ ਅਹਿਮ ਭੂਮਿਕਾ ਰਹੇਗੀ।
ਇਸ ਸਬੰਧੀ ਸੂਬਾ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਨੇ ਦੱਸਿਆ ਕਿ 'ਬਡੀ' ਪ੍ਰੋਗਰਾਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆਂ ਕਿ ਐਂਟੀ ਨਾਰਕੋਟਿਕ ਸੈੱਲ ਵੱਲੋਂ ਪਹਿਲਾਂ ਵੀ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਸੈਮੀਨਾਰ, ਰੋਡ ਸ਼ੋਅ ਅਤੇ ਮੈਡੀਕਲ ਕੈਂਪ ਲਾਏ ਜਾ ਰਹੇ ਹਨ।


Related News