CM ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਕਾਰਨ ‘ਆਪ’ ਦੇ ਮੰਤਰੀਆਂ ’ਤੇ ਦਬਾਅ
Friday, Jun 24, 2022 - 11:56 AM (IST)
ਜਲੰਧਰ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਕਾਰਨ ਆਮ ਆਦਮੀ ਪਾਰਟੀ ਦੇ ਮੰਤਰੀ ਦਬਾਅ ਵਿਚ ਹਨ। ਮੁੱਖ ਮੰਤਰੀ ਨੇ ਇਸ ਮੁਹਿੰਮ ਤਹਿਤ ਸਾਬਕਾ ਕਾਂਗਰਸ ਸਰਕਾਰ ਦੇ ਮੰਤਰੀ ਤੇ ਸਾਬਕਾ ਕਾਂਗਰਸੀ ਵਿਧਾਇਕ ਡਾ. ਸਾਧੂ ਸਿੰਘ ਧਰਮਸੌਤ ਅਤੇ ਇਕ ਸਾਬਕਾ ਕਾਂਗਰਸੀ ਵਿਧਾਇਕ ਨੂੰ ਮਾਈਨਿੰਗ ਮਾਮਲੇ ਵਿਚ ਗ੍ਰਿਫ਼ਤਾਰ ਕਰਵਾ ਕੇ ਕੇਸ ਦਰਜ ਕਰਵਾਇਆ ਸੀ। ਮੁੱਖ ਮੰਤਰੀ ਦੀ ਇਸ ਮੁਹਿੰਮ ਕਾਰਨ ‘ਆਪ’ ਦੇ ਜ਼ਿਆਦਾਤਰ ਮੰਤਰੀ ਹੁਣ ਸੰਭਲ-ਸੰਭਲ ਕੇ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੇ ਹੀ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕਰਵਾ ਦਿੱਤੀ ਸੀ।
ਇਹ ਵੀ ਪੜ੍ਹੋ: ਪੰਜਾਬ ’ਚ ਵੱਡੀ ਵਾਰਦਾਤ, ਫਗਵਾੜਾ ’ਚ ਨਾਕੇ ’ਤੇ ਪੁਲਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ
ਪੰਜਾਬ ’ਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਮੁਹਿੰਮ ਚਲਾ ਕੇ ਆਮ ਆਦਮੀ ਪਾਰਟੀ ਦੂਜੇ ਸੂਬਿਆਂ ਵਿਚ ਇਹ ਸੰਕੇਤ ਦੇਣਾ ਚਾਹੁੰਦੀ ਹੈ ਕਿ ਉਹ ਸਭ ਤੋਂ ਸਾਫ਼-ਸੁਥਰੀ ਪਾਰਟੀ ਹੈ। ਅਜਿਹਾ ਕਰ ਕੇ ਉਹ ਭਾਜਪਾ ਅਤੇ ਕਾਂਗਰਸ ਦੋਵਾਂ ’ਤੇ ਸਿਆਸੀ ਹਮਲਾ ਕਰਨਾ ਚਾਹੁੰਦੀ ਹੈ। ਅਗਲੇ ਇਕ-ਦੋ ਸਾਲਾਂ ਵਿਚ ਹਿਮਾਚਲ ਪ੍ਰਦੇਸ਼, ਗੁਜਰਾਤ, ਹਰਿਆਣਾ ਅਤੇ ਹੋਰ ਸੂਬਿਆਂ ਵਿਚ ਵਿਧਾਨ ਸਭਾ ਦੀਆਂ ਆਮ ਚੋਣਾਂ ਹੋਣੀਆਂ ਹਨ। ਇਨ੍ਹਾਂ ਸੂਬਿਆਂ ਵਿਚ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ: ਜੇਲ੍ਹਾਂ ’ਚ ਬੰਦ ਗੈਂਗਸਟਰਾਂ ’ਤੇ ਵੱਡੇ ਸ਼ਿਕੰਜੇ ਦੀ ਤਿਆਰੀ 'ਚ ਪੰਜਾਬ ਸਰਕਾਰ, ਮਦਦਗਾਰ ਵੀ ਹੋਣਗੇ ਤਲਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ