ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਜ਼ਮੀਨ ਦੀ ਫ਼ਰਦ ਬਦਲੇ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ

Thursday, Aug 10, 2023 - 11:18 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੇਵਾਦਾਰ ਗਗਨਦੀਪ ਸਿੰਘ ਨੇ ਪਿੰਡ ਦਸੌਂਦਾ ਸਿੰਘ ਵਾਲਾ ਵਿਖੇ ਸਥਿਤ ਜ਼ਮੀਨ ਦੀ ਫਰਦ ਮੁਹੱਈਆ ਕਰਵਾਉਣ ਬਦਲੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।

ਇਹ ਖ਼ਬਰ ਵੀ ਪੜ੍ਹੋ : Breaking : ਪੰਜਾਬੀ ਗਾਇਕ ਸਿੰਗਾ ’ਤੇ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕਰਮਚਾਰੀ ਉਸ ਕੋਲੋਂ ਪਹਿਲਾਂ ਹੀ 8 ਅਗਸਤ 2023 ਨੂੰ 15000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਸੇਵਾਦਾਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਵਿਚ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੀਆਂ ਫ਼ਿਲਮਾਂ ਦੇ ਸਕ੍ਰਿਪਟ ਰਾਈਟਰ ਤਰਲੋਚਨ ਸਿੰਘ ਨਾਲ ਵਾਪਰਿਆ ਭਿਆਨਕ ਹਾਦਸਾ, ਦਰਦਨਾਕ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Manoj

Content Editor

Related News