ਦਿੱਲੀ ''ਚ ਮਾਰੇ ਗਏ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਐਂਟੀ ਡਰੱਗ ਫੈਡਰੇਸ਼ਨ ਆਇਆ ਅੱਗੇ

Tuesday, Oct 24, 2017 - 04:25 PM (IST)

ਬਠਿੰਡਾ (ਮੁਨੀਸ਼) — ਦਿੱਲੀ 'ਚ ਸਿਗਰੇਟ ਦੇ ਧੂੰਏ ਦਾ ਵਿਰੋਧ ਕਰਨ 'ਤੇ ਮਾਰੇ ਗਏ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਐਂਟੀ ਡਰੱਗ ਫੈਡਰੇਸ਼ਨ ਅੱਗੇ ਆਈ ਹੈ, ਜਿਨ੍ਹਾਂ ਵਲੋਂ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਰਬਾਰ ਸਾਹਿਬ 'ਚ ਦਸਤਖਤ ਮੁਹਿੰਮ ਦਾ ਕੈਂਪ ਲਗਾਇਆ ਗਿਆ।

PunjabKesari

ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਦਸਤਖਤ ਕਰਕੇ ਇਸ ਮੁਹਿੰਮ 'ਚ ਆਪਣਾ ਯੋਗਦਾਨ ਪਾਇਆ, ਫੈਡਰੇਸ਼ਨ ਦਾ ਟੀਚਾ ਹੈ ਕਿ ਉਹ 50 ਹਜ਼ਾਰ ਲੋਕਾਂ ਦੇ ਦਸਤਖਤ ਕਰਵਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਮੰਗ ਪੱਤਰ ਦੇਣਗੇ ਤੇ ਗੁਰਪ੍ਰੀਤ ਦੇ ਪਰਿਵਾਰ ਲਈ ਇਨਸਾਫ ਦੀ ਮੰਗ ਕਰਨਗੇ। ਫੈਡਰੇਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ 'ਤੇ ਗੁਰਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਲਈ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਫੈਡਰੇਸ਼ਨ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੰਜਾਬ 'ਚ ਵੱਖ-ਵੱਖ ਜਗ੍ਹਾ ਦਸਤਖਤ ਕੈਂਪ ਲਗਾਏ ਹਨ, ਜਿਸ 'ਚ ਉਨ੍ਹਾਂ ਨੂੰ ਨੌਜਵਾਨਾਂ ਦਾ ਕਾਫੀ ਸਹਿਯੋਗ ਮਿਲ ਰਿਹਾ ਹੈ।


Related News