ਬੱਸੀ ਪਠਾਣਾਂ ਦੇ ਕਮਿਊਨਿਟੀ ਹੈਲਥ ਸੈਂਟਰ 'ਚੋਂ ਨਸ਼ਾ ਛੁਡਾਊ ਗੋਲੀਆਂ ਗਾਇਬ, ਜਾਂਚ ਲਈ ਬਣਾਈ ਕਮੇਟੀ

Wednesday, Feb 01, 2023 - 12:08 AM (IST)

ਫਤਿਹਗੜ੍ਹ ਸਾਹਿਬ (ਜਗਦੇਵ, ਬਿਪਨ) : ਬੱਸੀ ਪਠਾਣਾਂ ਦੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ 'ਚੋਂ ਵੱਡੀ ਗਿਣਤੀ 'ਚ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਗਾਇਬ ਹੋਣ ਦਾ ਮਾਮਲਾ ਇਲਾਕੇ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਦੀ ਜਾਂਚ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। 2-4 ਦਿਨਾਂ ਵਿੱਚ ਰਿਪੋਰਟ ਸਿਵਲ ਸਰਜਨ ਦਫ਼ਤਰ 'ਚ ਜਮ੍ਹਾ ਕਰਵਾਈ ਜਾਵੇਗੀ। ਦੱਸ ਦੇਈਏ ਕਿ ਇਹ ਗੋਲੀਆਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਰਕਾਰੀ ਰਿਕਾਰਡ ਮੁਤਾਬਕ ਦਿੱਤੀਆਂ ਜਾਂਦੀਆਂ ਹਨ। 

ਇਹ ਵੀ ਪੜ੍ਹੋ : ਫਿਲੌਰ 'ਚ ਬੇਖ਼ੌਫ ਚੋਰਾਂ ਦਾ ਕਾਰਾ, NRI ਦੀਆਂ ਕੋਠੀਆਂ ਨੂੰ ਬਣਾਇਆ ਨਿਸ਼ਾਨਾ, ਇੰਝ ਦਿੱਤਾ ਵਾਰਦਾਤ ਨੂੰ ਦਿੱਤਾ ਅੰਜਾਮ

ਓਟ ਕਲੀਨਿਕ ਬੱਸੀ ਪਠਾਣਾਂ 'ਚੋਂ ਗਾਇਬ ਜਾਂ ਕਹਿ ਲਿਆ ਜਾਵੇ ਚੋਰੀ ਹੋ ਜਾਣ ਸਬੰਧੀ ਜਦੋਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਵਿਜੇ ਕੁਮਾਰ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਮੰਨਿਆ ਕਿ ਬੱਸੀ ਪਠਾਣਾਂ ਓਟ ਕਲੀਨਿਕ 'ਚ ਇਹ ਦਵਾਈ ਸਟਾਕ ਮੁਤਾਬਕ ਪੂਰੀ ਨਾ ਹੋਣ ਦਾ ਮਾਮਲਾ ਉਨ੍ਹਾਂ ਦੇ ਵੀ ਧਿਆਨ 'ਚ ਆਇਆ ਹੈ, ਜਿਸ ਸਬੰਧੀ ਉਨ੍ਹਾਂ ਵੱਲੋਂ ਡੀ.ਐੱਮ.ਸੀ. ਦੀ ਅਗਵਾਈ 'ਚ ਇਕ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ, ਜਿਸ ਵੱਲੋਂ 4 ਦਿਨਾਂ 'ਚ ਉਨ੍ਹਾਂ ਨੂੰ ਰਿਪੋਰਟ ਸੌਂਪ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਭੀਮ ਆਰਮੀ ਦੇ ਆਗੂ, ਜਥੇਦਾਰ ਨਾਲ ਮੁਲਾਕਾਤ ਕਰ BJP ਬਾਰੇ ਕਹੀ ਇਹ ਗੱਲ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News