ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ ਥਾਵਾਂ ’ਤੇ ਚਲਾਈ ਚੈਕਿੰਗ ਮੁਹਿੰਮ

Saturday, May 09, 2026 - 06:24 AM (IST)

ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ ਥਾਵਾਂ ’ਤੇ ਚਲਾਈ ਚੈਕਿੰਗ ਮੁਹਿੰਮ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਵੱਖ-ਵੱਖ ਥਾਵਾਂ ’ਤੇ ਹੋ ਰਹੀਆਂ ਵਿਸਫੋਟਕ ਘਟਨਾਵਾਂ ਦੇ ਮੱਦੇਨਜ਼ਰ ਪੁਲਸ ਦੀ ਐਂਟੀ ਸਬੋਟੇਜ ਟੀਮ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਹੈ। ਐੱਸ. ਐੱਸ. ਪੀ. ਅਦਿੱਤਿਆ ਦੀ ਅਗਵਾਈ ਹੇਠ ਟੀਮ ਵੱਲੋਂ ਸੁਰੱਖਿਆ ਸਰਗਰਮੀਆਂ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਟੀਮ ਇੰਚਾਰਜ ਏ. ਐੱਸ. ਆਈ. ਹਰਦੀਪ ਸਿੰਘ ਦੀ ਅਗਵਾਈ ਹੇਠ ਸਮੁੱਚੀ ਟੀਮ ਰੋਜ਼ਾਨਾ ਸ਼ਹਿਰ ਦੀਆਂ ਵੱਖ-ਵੱਖ ਜਨਤਕ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਅਚਾਨਕ ਪਹੁੰਚ ਕੇ ਚੈਕਿੰਗ ਕਰ ਰਹੀ ਹੈ। ਇਸ ਮੁਹਿੰਮ ਦੌਰਾਨ ਆਧੁਨਿਕ ਉਪਕਰਣਾਂ ਦੀ ਸਹਾਇਤਾ ਨਾਲ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਮਹੱਤਵਪੂਰਨ ਸਥਾਨਾਂ ’ਤੇ ਸ਼ੱਕੀ ਵਸਤੂਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅੱਜ ਟੀਮ ਵੱਲੋਂ ਥਾਣਾ ਸਿਟੀ ਗੁਰਦਾਸਪੁਰ ਦੇ ਬਾਹਰ ਮੇਨ ਰੋਡ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ ਜ਼ਖਮੀ

ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਸ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਇਹ ਜਾਂਚ ਮੁਹਿੰਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਸ਼ੱਕੀ ਜਾਂ ਲਾਵਾਰਿਸ ਚੀਜ਼ ਨਜ਼ਰ ਆਵੇ ਤਾਂ ਉਸ ਨੂੰ ਹੱਥ ਨਾ ਲਗਾਇਆ ਜਾਵੇ ਅਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਪੁਲਸ ਹਰ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News