ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ

Tuesday, Mar 21, 2023 - 04:55 PM (IST)

ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ

ਚੰਡੀਗੜ੍ਹ/ਫਰੀਦਕੋਟ (ਹਾਂਡਾ, ਵੈੱਬ ਡੈਸਕ) : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲ਼ੀਕਾਂਡ 'ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਨੇ ਸੁਖਬੀਰ ਬਾਦਲ ਨੂੰ 15 ਦਿਨ ਅੰਦਰ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ ਸੁਖਬੀਰ ਸਿੰਘ ਬਾਦਲ ਵੱਲੋਂ ਫਰੀਦਕੋਟ ਅਦਾਲਤ 'ਚ ਇਸ ਮਾਮਲੇ ਨੂੰ ਲੈ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ ਪਰ 16 ਮਾਰਚ ਨੂੰ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ 'ਚ ਸੁਣਵਾਈ ਕਰਦਿਆਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ਦੇ ਚੱਲਦਿਆਂ ਸੁਖਬੀਰ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਸੀ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ.  ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਸੀ, ਜਿਸ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ 'ਤੇ ਅਦਾਲਤ ਨੇ ਚਲਾਨ 'ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ 'ਚ ਤਲਬ ਕੀਤਾ ਸੀ। ਜਿਸ ਤੋਂ ਬਾਅਦ ਬਾਦਲੇ ਨੇ 9 ਮਾਰਚ ਨੂੰ ਇਸ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ- ਮੁੱਖ ਮੰਤਰੀ ਵਲੋਂ ਮੀਂਹ ਤੇ ਗੜ੍ਹੇਮਾਰੀ ਕਾਰਣ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ

 ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 


author

Simran Bhutto

Content Editor

Related News