ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਸਮੇਤ 3 ਪੁਲਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

03/22/2023 11:33:11 AM

ਫਰੀਦਕੋਟ (ਜਗਦੀਸ਼) : ਕੋਟਕਪੂਰਾ ਗੋਲੀਕਾਂਡ ’ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਮੁਅੱਤਲੀ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਪੁਲਸ ਮੁਖੀ ਚਰਨਜੀਤ ਸ਼ਰਮਾ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਦਕਿ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪਧੇਰ ਨੂੰ ਚੱਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਫ਼ੈਸਲਾ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ। 

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ

ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਏ. ਡੀ. ਜੀ. ਪੀ.  ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਸੀ, ਜਿਸ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸ਼ਰਮਾ ਅਤੇ ਗੁਰਦੀਪ ਸਿੰਘ ਪਧੇਰ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਦੀ ਮਨਸੁਖ ਕੌਰ ਢਿੱਲੋਂ ਨੇ ਅਮਰੀਕਾ ’ਚ ਗੱਡੇ ਝੰਡੇ, ਹਾਸਲ ਕੀਤਾ ਵੱਡਾ ਮੁਕਾਮ

ਜਿਸ ਦੇ ਆਧਾਰ 'ਤੇ ਅਦਾਲਤ ਨੇ ਚਲਾਨ 'ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ 'ਚ ਤਲਬ ਕੀਤਾ ਸੀ। ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਰਿਆਂ ਨੇ ਅਦਾਲਤ 'ਚ ਅਗਾਊਂ ਜ਼ਮਾਨਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਗੁਰਦੀਪ ਪੰਧੇਰ ਨੂੰ ਰਾਹਤ ਦੇ ਦਿੱਤੀ ਗਈ ਹੈ ਪਰ ਸੁਮੇਧ ਸੈਣੀ ਤੇ ਬਾਕੀ ਪੁਲਸ ਅਧਿਕਾਰੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News