ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ, ਇਨ੍ਹਾਂ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
Thursday, Oct 23, 2025 - 03:39 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਵਿੱਚ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਹ ਅੰਤਿਮ ਅਰਦਾਸ ਮਾਡਲ ਹਾਊਸ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਹੋਈ। ਅਰਦਾਸ ਤੋਂ ਕੁਝ ਦੇਰ ਬਾਅਦ ਪਾਠ ਦਾ ਭੋਗ ਪਾਇਆ ਗਿਆ। ਘੁੰਮਣ ਨੂੰ ਅੰਤਿਮ ਅਰਦਾਸ ਦੌਰਾਨ ਸ਼ਰਧਾਂਜਲੀ ਦੇਣ ਲਈ ਪੰਜਾਬੀ ਅਤੇ ਬਾਲੀਵੁੱਡ ਅਦਾਕਾਰ ਕਰਤਾਰ ਚੀਮਾ ਸਮੇਤ ਹੋਰ ਵੀ ਕਈ ਹਸਤੀਆਂ ਪਹੁੰਚੀਆਂ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਮਹਿਦਰ ਭਗਤ ਸਣੇ ਹੋਰ ਵੀ ਕਈ ਆਗੂਆਂ ਵੱਲੋਂ ਪਹੁੰਚ ਕੇ ਘੁੰਮਣ ਨੂੰ ਸ਼ਰਧਾਂਜਲੀ ਦਿੱਤੀ ਗਈ। ਵੀ ਘੁੰਮਣ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਅੰਤਿਮ ਅਰਦਾਸ ਵਿੱਚ ਪਹੁੰਚੇ ਚੰਦਰ ਸ਼ਰਮਾ ਫੁੱਟ-ਫੁੱਟ ਕੇ ਰੋਣ ਲੱਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ
ਇਨਸਾਫ਼ ਦੀ ਮੰਗ ਅਤੇ ਲਾਪਰਵਾਹੀ ਦੇ ਦੋਸ਼
ਘੁੰਮਣ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਗੁਹਾਰ ਲਗਾਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਘੁੰਮਣ ਦੀ ਮੌਤ 9 ਅਕਤੂਬਰ ਨੂੰ ਹਸਪਤਾਲ ਦੀ ਲਾਪਰਵਾਹੀ ਕਾਰਨ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਨਾਲ ਹੋਈ ਸੀ। ਇਸ ਮੁੱਦੇ ਨੂੰ ਲੈ ਕੇ ਪਰਿਵਾਰ ਨੇ ਸ਼ਹਿਰ ਵਿੱਚ ਕੈਂਡਲ ਮਾਰਚ ਵੀ ਕੱਢਿਆ ਸੀ, ਜਿਸ ਵਿੱਚ ਹਰ ਪਾਰਟੀ ਦੇ ਨੇਤਾ ਸ਼ਾਮਲ ਹੋਏ ਸਨ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਇਕ ਬੋਰਡ ਅਤੇ ਪੈਨਲ ਗਠਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਪੈਨਲ ਨਿਰਪੱਖ ਜਾਂਚ ਕਰੇ, ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਪ੍ਰਸ਼ੰਸਕਾਂ ਨੂੰ ਦੱਸੇ ਕਿ ਉਨ੍ਹਾਂ ਦੀ ਮੌਤ ਕਿਸ ਕਾਰਨ ਹੋਈ। ਇਸ ਤੋਂ ਪਹਿਲਾਂ ਮੰਤਰੀ ਮਹਿੰਦਰ ਭਗਤ ਨੇ ਘੁੰਮਣ ਦੇ ਘਰ ਜਾ ਕੇ ਸੋਗ ਜਤਾਇਆ ਸੀ ਅਤੇ ਕਿਹਾ ਸੀ ਕਿ ਮੌਤ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਕਸੂਰਵਾਰ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲ ਕੀਤੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਮੌਤ ਦਾ ਕਾਰਨ ਅਤੇ ਹਸਪਤਾਲ ਦਾ ਪੱਖ
ਵਰਿੰਦਰ ਘੁੰਮਣ ਜਲੰਧਰ ਦੇ ਮਾਡਲ ਹਾਊਸ ਸਥਿਤ ਆਪਣੇ ਜਿਮ ਵਿੱਚ ਕਸਰਤ ਕਰ ਰਹੇ ਸਨ, ਜਦੋਂ ਅਚਾਨਕ ਉਨ੍ਹਾਂ ਦੇ ਮੋਢੇ ਦੀ ਨਸ ਦੱਬ ਗਈ ਸੀ। ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। 6 ਅਕਤੂਬਰ ਨੂੰ ਉਨ੍ਹਾਂ ਨੇ ਜਲੰਧਰ ਵਿੱਚ ਐੱਮ. ਆਰ. ਆਈ. ਕਰਵਾਈ ਸੀ। ਉਹ ਇਸ ਰਿਪੋਰਟ ਨੂੰ ਲੈ ਕੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਪਹੁੰਚੇ ਸਨ, ਜਿੱਥੇ ਡਾਕਟਰਾਂ ਨੇ 9 ਅਕਤੂਬਰ ਨੂੰ ਸਰਜਰੀ ਦਾ ਸੁਝਾਅ ਦਿੱਤਾ।
ਫੋਰਟਿਸ ਦੇ ਮੀਡੀਆ ਬੁਲੇਟਿਨ ਅਨੁਸਾਰ ਦੁਪਹਿਰ 3 ਵਜੇ ਵਰਿੰਦਰ ਘੁੰਮਣ ਦੀ ਸਰਜਰੀ ਸਫਲਤਾਪੂਰਵਕ ਹੋ ਗਈ ਸੀ ਪਰ ਲਗਭਗ 3:35 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਸ਼ਾਮ ਨੂੰ ਘੁੰਮਣ ਨੂੰ ਮ੍ਰਿਤਕ ਐਲਾਨ ਦਿੱਤਾ ਸੀ। 10 ਅਕਤੂਬਰ ਨੂੰ ਘੁੰਮਣ ਦਾ ਅੰਤਿਮ ਸੰਸਕਾਰ ਜਲੰਧਰ ਵਿੱਚ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਜਲੰਧਰ 'ਚ ਖ਼ੌਫ਼ਨਾਕ ਵਾਰਦਾਤ! 15 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
ਘੁੰਮਣ ਦੇ ਦੋਸਤਾਂ ਨੇ ਮੌਤ 'ਤੇ ਸਵਾਲ ਉਠਾਏ ਸਨ ਅਤੇ ਦੋਸ਼ ਲਗਾਇਆ ਸੀ ਕਿ ਹਸਪਤਾਲ ਪ੍ਰਸ਼ਾਸਨ ਨੇ ਲਾਪਰਵਾਹੀ ਵਰਤੀ ਅਤੇ ਘੁੰਮਣ ਦੀ ਦੇਹ ਨੀਲੀ ਪੈ ਗਈ ਸੀ। ਡਾਕਟਰ ਅਨਿਕੇਤ ਨੇ ਦੱਸਿਆ ਸੀ ਕਿ ਆਪਰੇਸ਼ਨ ਦੌਰਾਨ ਅਤੇ ਬਾਅਦ ਵਿੱਚ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਫਾਈਲ ਵਿੱਚ ਦਰਜ ਹੈ। ਜਦੋਂ ਦੋਸਤਾਂ ਨੇ ਸੀ. ਸੀ. ਟੀ. ਵੀ. ਦੀ ਮੰਗ ਕੀਤੀ ਤਾਂ ਹਸਪਤਾਲ ਨੇ ਦੱਸਿਆ ਕਿ ਆਪਰੇਸ਼ਨ ਥੀਏਟਰ ਵਿੱਚ ਕੈਮਰਾ ਨਹੀਂ ਹੈ, ਸਿਰਫ਼ ਬਾਹਰ ਦੀ ਫੁਟੇਜ ਉਪਲੱਬਧ ਹੈ।
ਪਾਰਕ ਬਣਾਇਣ ਦਾ ਐਲਾਨ
ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਘੁੰਮਣ ਦੇ ਨਾਮ 'ਤੇ ਪਾਰਕ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਦਾ ਉਦਘਾਟਨ ਅੱਜ ਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮੁੜ ਚਰਚਾ 'ਚ ਪਾਸਟਰ ਬਜਿੰਦਰ, ED ਨੇ ਕੀਤੀ ਵੱਡੀ ਕਾਰਵਾਈ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8