ਪਟਿਆਲਾ ’ਚ ਅਕਾਲੀ ਦਲ ਨੂੰ ਵੱਡਾ ਹੁਲਾਰਾ, ਸਾਬਕਾ ਮੰਤਰੀ ਜਸਜੀਤ ਰੰਧਾਵਾ ਦੀ ਧੀ ਅਨੂ ਰੰਧਾਵਾ ਪਾਰਟੀ ’ਚ ਸ਼ਾਮਲ

Friday, Sep 03, 2021 - 10:10 PM (IST)

ਪਟਿਆਲਾ ’ਚ ਅਕਾਲੀ ਦਲ ਨੂੰ ਵੱਡਾ ਹੁਲਾਰਾ, ਸਾਬਕਾ ਮੰਤਰੀ ਜਸਜੀਤ ਰੰਧਾਵਾ ਦੀ ਧੀ ਅਨੂ ਰੰਧਾਵਾ ਪਾਰਟੀ ’ਚ ਸ਼ਾਮਲ

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹਾ ਪਟਿਆਲਾ ’ਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਮਰਹੂਮ ਕਾਂਗਰਸੀ ਮੰਤਰੀ ਜਸਜੀਤ ਸਿੰਘ ਰੰਧਾਵਾ ਦੀ ਧੀ ਅਨੂ ਰੰਧਾਵਾ ਆਪਣੇ ਸਮਰਥਕਾਂ ਨਾਲ ਅਕਾਲੀ ਦਲ ’ਚ ਸ਼ਾਮਲ ਹੋ ਗਈ। ਅਨੂ ਰੰਧਾਵਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਘਨੌਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਲੜੀਆਂ ਸਨ। ਅਨੂ ਰੰਧਾਵਾ ਨੂੰ ਪਾਰਟੀ ’ਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਸਿਰਫ ਘਨੌਰ ’ਚ ਹੀ ਨਹੀਂ ਬਲਕਿ ਸਮੁੱਚੇ ਜ਼ਿਲ੍ਹੇ ’ਚ ਮਜ਼ਬੂਤ ਹੋਵੇਗੀ।

PunjabKesari

ਇਹ ਵੀ ਪੜ੍ਹੋ : ਜਲੰਧਰ : ਪ੍ਰਾਪਰਟੀ ਡੀਲਰ ਦੀ ਗੁੰਡਾਗਰਦੀ, ਬੇਕਸੂਰ ਨੌਜਵਾਨ ਨੂੰ ਰੱਸੀਆਂ ਨਾਲ ਬੰਨ੍ਹ ਕੇ ਕੁੱਟਿਆ

ਉਨ੍ਹਾਂ ਕਿਹਾ ਕਿ ਅਸੀਂ ਈਮਾਨਦਾਰ ਅਕਸ ਵਾਲੇ ਮਿਹਨਤੀ ਆਗੂ ਪਾਰਟੀ ’ਚ ਚਾਹੁੰਦੇ ਹਾਂ, ਜੋ ਪੰਜਾਬੀਆਂ ਦੀਆਂ ਆਸਾਂ ਪੂਰੀਆਂ ਕਰਨ ਸਕਣ। ਲੋਕ ਪੰਜਾਬ ’ਚੋਂ ਭ੍ਰਿਸ਼ਟ ਤੇ ਘਪਲਿਆਂ ਨਾਲ ਭਰਪੂਰ ਕਾਂਗਰਸ ਸਰਕਾਰ ਨੂੰ ਚਲਦਾ ਕਰਨਾ ਚਾਹੁੰਦੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਅਨੂ ਰੰਧਾਵਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੇ ਭਰੋਸੇਯੋਗ ਸਾਥੀ ਕੁਲਦੀਪ ਸਿੰਘ ਔਲਖ ਸਾਬਕਾ ਕੌਂਸਲਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਅਨੂ ਰੰਧਾਵਾ ਨੇ ਕਿਹਾ ਕਿ ਉਹ ‘ਆਪ’ ਦੀਆਂ ਦੀਆਂ ਪੰਜਾਬ ਵਿਰੋਧੀਆਂ ਨੀਤੀਆਂ ਤੋਂ ਔਖੇ ਹਨ ਤੇ ਇਸ ਲਈ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਸਿਰਫ ਅਕਾਲੀ ਦਲ ’ਚ ਹੀ ਸ਼ਾਮਲ ਹੋਣਾ ਸਹੀ ਹੈ ਕਿਉਂਕਿ ਇਹ ਇਕਲੌਤੀ ਪਾਰਟੀ ਹੈ, ਜੋ ਪੰਜਾਬ ਪ੍ਰਤੀ ਵਚਨਬੱਧ ਹੈ।

ਇਹ ਵੀ ਪੜ੍ਹੋ : ਟੋਕੀਓ ਪੈਰਾਲੰਪਿਕ : ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਭਾਰਤ ਨੂੰ ਤੀਰਅੰਦਾਜ਼ੀ ’ਚ ਦਿਵਾਇਆ ਪਹਿਲਾ ਕਾਂਸੀ ਤਮਗਾ

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਲੋਕਾਂ ’ਚ ਜਾਣ ਵਾਸਤੇ ਕੋਈ ਚਿਹਰਾ ਨਹੀਂ ਹੈ ਤੇ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਘਨੌਰ ਦੇ ਲੋਕਾਂ ਲਈ ਇਨਸਾਫ ਲੈਣ ਵਾਸਤੇ ਲੜਨਗੇ ਕਿਉਂਕਿ ਉਹ ਰੇਤਾ, ਸ਼ਰਾਬ ਤੇ ਨਸ਼ਾ ਮਾਫੀਆ ਤੋਂ ਤੰਗ ਹਨ ਕਿਉਂਕਿ ਇਹ ਸਾਰੇ ਮਾਫੀਆ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਚਲਾਏ ਜਾ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ ਪਾਰਟੀਆਂ ਬਦਲਣ ਨੇ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਦਾ ਸੂਬੇ ’ਚ ਕੀ ਹਾਲ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ  ਮੰਤਰੀ ਦੇ ਭਰੋਸੇਯੋਗ ਸਾਥੀ ਬਲਵਿੰਦਰ ਸਿੰਘ ਸੈਫਦੀਪੁਰ ਅਕਾਲੀ ਦਲ ’ਚ ਸ਼ਾਮਲ ਹੋਏ ਹਨ ਅਤੇ ਅੱਜ ਅਨੂ ਰੰਧਾਵਾ ਤੇ ਉਨ੍ਹਾਂ ਦੀ ਪੂਰੀ ਟੀਮ ਅਕਾਲੀ ਦਲ ’ਚ ਸ਼ਾਮਲ ਹੋ ਗਈ ਹੈ ਤਾਂ ਜੋ ਹਲਕੇ ਤੇ ਸੂਬੇ ਦੇ ਲੋਕਾਂ ਦੀ ਭਲਾਈ ਕੀਤੀ ਜਾ ਸਕੇ। 


author

Manoj

Content Editor

Related News