ਅੰਮ੍ਰਿਤਸਰ ਦੇ ਨਿੱਜੀ ਸਕੂਲ 'ਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਦਿਆਰਥੀ ਨੇ ਤੋੜਿਆ ਦਮ

Saturday, Apr 08, 2023 - 12:51 PM (IST)

ਅੰਮ੍ਰਿਤਸਰ ਦੇ ਨਿੱਜੀ ਸਕੂਲ 'ਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਦਿਆਰਥੀ ਨੇ ਤੋੜਿਆ ਦਮ

ਅੰਮ੍ਰਿਤਸਰ (ਵਿਪਨ ਅਰੋੜਾ)- ਅੰਮ੍ਰਿਤਸਰ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪ੍ਰਾਈਵੇਟ ਸਕੂਲ ਦੇ 6ਵੀਂ ਜਮਾਤ ਦੇ ਵਿਦਿਆਰਥੀ ਅਨੁਰਾਗ ਨੇ ਕਲਾਸ ਦੇ ਅੰਦਰ ਬੈਂਚ 'ਤੇ ਪਿਆ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿੱਜੀ ਸਕੂਲ ਦੇ ਵਿਦਿਆਰਥੀ ਨੇ ਖਾਧੀ ਜ਼ਹਿਰੀਲੀ ਚੀਜ਼, ਮਾਪਿਆਂ ਨੇ ਲਾਏ ਗੰਭੀਰ ਦੋਸ਼ (ਵੀਡੀਓ)

ਜ਼ਿਕਰਯੋਗ ਹੈ ਕਿ ਅਨੁਰਾਗ ਦੀ ਹਾਲਤ 2 ਦਿਨਾਂ ਤੋਂ ਕਾਫ਼ੀ ਗੰਭੀਰ ਸੀ, ਜਿਸ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਹੋਇਆ ਸੀ ਅਤੇ ਇਲਾਜ ਦੌਰਾਨ ਉਸ ਦੀ ਅੱਜ ਸਵੇਰ ਮੌਤ ਹੋ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਪਰਿਵਾਰਕ ਮੈਂਬਰਾਂ ਵੱਲੋਂ ਮੋਹਕਮਪੁਰ ਥਾਣੇ ਦੇ ਬਾਹਰ ਧਰਨਾ ਅਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 2019 ਦੇ ਮੁਕਾਬਲੇ 2022 'ਚ ਸੈਲਾਨੀਆਂ ਦੀ ਆਮਦ ਘਟੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News