ਅਨੁਰਾਗ ਠਾਕੁਰ ਨੇ ਜਲੰਧਰ BSF ਹੈੱਡ ਕੁਆਰਟਰ ''ਚ ਹਾਕੀ ਟਰਫ ਗਰਾਊਂਡ ਦਾ ਕੀਤਾ ਉਦਘਾਟਨ, ਖੇਡੇ ਸ਼ਾਟ

06/26/2023 11:27:36 AM

ਜਲੰਧਰ (ਸੋਨੂੰ)- ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ਵਿੱਚ ਬੀ. ਐੱਸ. ਐੱਫ਼. ਹੈੱਡ ਕੁਆਰਟਰ ਵਿਖੇ ਬੀ. ਐੱਸ. ਐੱਫ਼. ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕਰਨ ਲਈ ਮੁੱਖ ਤੌਰ ’ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਪਹਿਲਾਂ ਪਹੁੰਚ ਕੇ ਪੂਜਾ ਅਰਚਨਾ ਕੀਤੀ ਅਤੇ ਫਿਰ ਗਰਾਊਂਡ ਦਾ ਉਦਘਾਟਨ ਕੀਤਾ। ਇਸ ਦੌਰਾਨ ਉਹ ਹਾਕੀ ਸ਼ਾਟ ਖੇਡਦੇ ਵੀ ਨਜ਼ਰ ਆਏ। ਇਸ ਦੌਰਾਨ ਕਿਹਾ ਕਿ ਭਾਰਤ ਸਰਕਾਰ ਭਾਰਤ ਵਿੱਚ ਖਿਡਾਰੀਆਂ ਲਈ ਲਗਾਤਾਰ ਕੰਮ ਕਰ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਅੱਜ ਇਥੇ ਬੀ. ਐੱਸ. ਐੱਫ਼ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕੀਤਾ ਗਿਆ ਹੈ, ਖੇਲੋ ਇੰਡੀਆ ਤਹਿਤ ਭਾਰਤ ਸਰਕਾਰ ਵੱਲੋਂ ਇਹ ਗਰਾਊਂਡ ਬਣਵਾਈ ਹੈ। ਖੇਡਾਂ ਦੀ ਗੱਲ ਕਰੀਏ ਤਾਂ ਫ਼ੌਜ ਨੇ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਮਿਲਖਾ ਸਿੰਘ, ਪਾਨ ਸਿੰਘ ਤੋਮਰ ਅਤੇ ਹੋਰ ਬਹੁਤ ਸਾਰੇ ਖਿਡਾਰੀ ਹਨ, ਜਿਨ੍ਹਾਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।

ਭਾਰਤ ਸਰਕਾਰ ਦੀ ਸੋਚ ਹੈ ਕਿ ਵੱਧ ਤੋਂ ਵੱਧ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ। ਪੰਜਾਬ ਬਾਰੇ ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਪੰਜਾਬ ਖੇਡਾਂ ਲਈ ਜਾਣਿਆ ਜਾਂਦਾ ਸੀ ਪਰ ਅੱਜ ਨਸ਼ਿਆਂ ਲਈ ਜਾਣਿਆ ਜਾਂਦਾ ਹੈ ਪਰ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਇਆ ਜਾਵੇ।

ਇਹ ਵੀ ਪੜ੍ਹੋ- ਬੋਇੰਗ ਜਹਾਜ਼ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ 'ਚ ਕੈਨੇਡਾ ਦੇ ਸਿਹਤ ਮੰਤਰੀ ਦਾ ਵੱਡਾ ਖ਼ੁਲਾਸਾ

ਇਹ ਵੀ ਪੜ੍ਹੋ- ਦਸੂਹਾ 'ਚ ਵੱਡੀ ਵਾਰਦਾਤ, ਏ. ਸੀ. ਨੂੰ ਲੈ ਕੇ ਹੋਏ ਮਾਮੂਲੀ ਝਗੜੇ ਮਗਰੋਂ ਕਲਯੁਗੀ ਪੁੱਤ ਨੇ ਪਿਓ ਨੂੰ ਮਾਰੀ ਗੋਲ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri