ਮੋਦੀ ਸਰਕਾਰ ਨੇ ਦੁੱਗਣੀ ਕੀਤੀ MSP; ਅਸੀਂ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਅਨੁਰਾਗ ਠਾਕੁਰ
Thursday, Feb 22, 2024 - 02:00 AM (IST)
ਨਵੀਂ ਦਿੱਲੀ (ਭਾਸ਼ਾ): ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਸਾਡੇ ਭਰਾ ਤੇ ਅੰਨਦਾਤਾ ਹਨ ਤੇ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤਲਈ ਤਿਆਰ ਹੈ। ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਕਦਮ ਚੁੱਕੇ ਹਨ। ਠਾਕੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ ਤੇ ਇਸ ਦਿਸ਼ਾ ਵਿਚ ਕਈ ਕਦਮ ਚੁੱਕੇ ਹਨ। ਇਹ ਪੁੱਛੇ ਜਾਣ 'ਤੇ ਕਿ ਕੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ-ਹਰਿਆਣਾ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਹੋਈ, ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ।
ਇਹ ਖ਼ਬਰ ਵੀ ਪੜ੍ਹੋ - ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਨੇ ਦਿੱਤੀ ਮਨਜ਼ੂਰੀ
ਕੈਬਨਿਟ ਮੀਟਿੰਗ ਮਗਰੋਂ ਕਿਸਾਨ ਅੰਦੋਲਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ, "ਅਸੀਂ ਪਹਿਲਾਂ ਗੱਲਬਾਤ ਲਈ ਤਿਆਰ ਸੀ, ਅੱਜ ਵੀ ਤਿਆਰ ਹਾਂ ਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਲਈ ਤਿਆਰ ਰਹਾਂਗੇ। ਸਾਨੂੰ ਕੋਈ ਸਮੱਸਿਆ ਨਹੀਂ ਹੈ ਕਿਉਂਕਿ ਉਹ ਸਾਡੇ ਭਰਾ ਤੇ ਅੰਨਦਾਤਾ ਹਨ।" ਕੇਂਦਰੀ ਮੰਤਰੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿਚ ਉੱਚ ਵਿਕਾਸ ਹਾਸਲ ਕਰਨ ਲਈ ਮੋਦੀ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦੀ ਰੂਪਰੇਖਾ ਵੀ ਪੇਸ਼ ਕੀਤੀ।
ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਕਿਸਾਨ ਦੀ ਮੌਤ 'ਤੇ ਭੜਕੇ ਪ੍ਰਤਾਪ ਬਾਜਵਾ- 'ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ਼ FIR ਦਰਜ ਕਰੇ ਪੰਜਾਬ ਪੁਲਸ'
ਉਨ੍ਹਾਂ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਦੁੱਗਣਾ ਕਰ ਦਿੱਤਾ ਹੈ ਅਤੇ ਖਰੀਦ ਵੀ ਦੁੱਗਣੀ ਤੋਂ ਵੱਧ ਕੀਤੀ ਗਈ ਹੈ। ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ 'ਚ ਕਣਕ, ਝੋਨਾ, ਤੇਲ ਬੀਜਾਂ ਅਤੇ ਦਾਲਾਂ ਦੀ ਖਰੀਦ 'ਤੇ 18.39 ਲੱਖ ਕਰੋੜ ਰੁਪਏ ਖਰਚ ਕੀਤੇ ਹਨ ਜਦਕਿ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਸਰਕਾਰ ਨੇ 5.5 ਲੱਖ ਕਰੋੜ ਰੁਪਏ ਖਰਚ ਕੀਤੇ ਹਨ। ਮੰਤਰੀ ਨੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸਰਕਾਰ ਦੇ 10 ਸਾਲਾਂ ਦੌਰਾਨ ਕਿਸਾਨਾਂ ਨੂੰ ਦਿੱਤੇ ਗਏ ਵੱਧ ਐੱਮ.ਐੱਸ.ਪੀ. ਅਤੇ ਯੂ.ਪੀ.ਏ. ਸਰਕਾਰ ਦੇ ਪਿਛਲੇ 10 ਸਾਲਾਂ ਦੇ ਮੁਕਾਬਲੇ ਉੱਚ ਖਰੀਦ ਦੀ ਤੁਲਨਾ ਵੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8