PM ਮੋਦੀ ਦੀ ਸੁਰੱਖਿਆ ''ਚ ਕਮੀ ਬਰਦਾਸ਼ਤ ਤੋਂ ਬਾਹਰ : ਰਾਘਵ ਚੱਢਾ

Wednesday, Jan 05, 2022 - 07:36 PM (IST)

PM ਮੋਦੀ ਦੀ ਸੁਰੱਖਿਆ ''ਚ ਕਮੀ ਬਰਦਾਸ਼ਤ ਤੋਂ ਬਾਹਰ : ਰਾਘਵ ਚੱਢਾ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਆਏ ਸਨ। ਉਨ੍ਹਾਂ ਫਿਰੋਜ਼ਪੁਰ 'ਚ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦਿੱਲੀ ਵਾਪਸ ਪਰਤਣਾ ਪਿਆ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ, ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਵੀ ਟਵੀਟ ਕੀਤਾ ਹੈ।

ਇਹ ਵੀ ਪੜ੍ਹੋ : ਅਮਰੀਕੀ ਡਿਪਲੋਮੈਟ ਅਤੁਲ ਕੇਸ਼ਪ ਬਣੇ USIBC ਦੇ ਪ੍ਰਧਾਨ

PunjabKesari

ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਾਡੇ ਮਤਭੇਦ ਭਾਵੇਂ ਕੁਝ ਵੀ ਹੋਣ, ਹਰ ਸੂਬਾ ਸਰਕਾਰ ਨੂੰ ਪ੍ਰਧਾਨ ਮੰਤਰੀ ਲਈ ਉੱਚ ਪੱਧਰੀ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਥਾਈਲੈਂਡ : ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਓਮੀਕ੍ਰੋਨ ਦੇ ਮਾਮਲਿਆਂ 'ਚ ਹੋਇਆ ਵਾਧਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News