ਵਿਧਾਨ ਸਭਾ ਹਲਕਾ ਅਜਨਾਲਾ ਦੀ ਕੋਈ ਵੀ ਮੰਡੀ ਕਿਸੇ ਵੀ ਸਹੂਲਤ ਤੋਂ ਵਾਂਝੀ ਨਹੀਂ ਰਹੇਗੀ : ਅਜਨਾਲਾ

Tuesday, Apr 17, 2018 - 04:06 AM (IST)

ਗੁਰੂ ਕਾ ਬਾਗ,  (ਨਿਰਵੈਲ)-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਸੁੱਖ-ਸਹੂਲਤਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੀ ਕੋਈ ਵੀ ਮੰਡੀ ਕਿਸੇ ਵੀ ਸਹੂਲਤ ਤੋਂ ਵਾਂਝੀ ਨਹੀਂ ਰਹੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲੱਗਿਆਂ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਫਰਜ਼ੰਦ ਕੁੰਵਰਪ੍ਰਤਾਪ ਸਿੰਘ ਅਜਨਾਲਾ ਨੇ ਅੱਜ ਖ਼ਤਰਾਏ ਕਲਾਂ ਵਿਖੇ 60 ਲੱਖ ਦੀ ਲਾਗਤ ਨਾਲ ਮੰਡੀ ਦਾ ਫੜ੍ਹ ਪੱਕਾ ਕਰਨ ਦੀ ਸ਼ੁਰੂਆਤ ਕਰਨ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਅਜਨਾਲਾ ਨੇ ਅੱਗੇ ਕਿਹਾ ਕਿ ਮੰਡੀ ਬੋਰਡ ਤਹਿਤ ਉਕਤ ਮੰਡੀ 'ਚ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪੱਲੇਦਾਰਾਂ, ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 
ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਦੇਣ ਵਾਲੀਆਂ ਸਹੂਲਤਾਂ ਦੀ ਸ਼ੁਰੂਆਤ ਕਰ ਦਿੱਤੀ ਹੈ, ਹੁਣ ਵਿਕਾਸ ਕੰਮਾਂ ਤੇ ਸੁੱਖ ਸਹੂਲਤਾਂ ਦੀ ਕੋਈ ਘਾਟ ਨਹੀਂ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਕੇ ਵਿਰੋਧੀ ਧਿਰ ਨੂੰ ਪਹਿਲਾਂ ਹੀ ਸੋਚਣ ਲਈ ਮਜਬੂਰ ਕੀਤਾ ਹੋਇਆ ਹੈ।  
ਇਸ ਮੌਕੇ ਪ੍ਰਸ਼ੋਤਮ ਸਿੰਘ ਬਾਠ ਖ਼ਤਰਾਏ ਖੁਰਦ, ਸੱਜਣ ਸਿੰਘ ਖ਼ਤਰਾਏ ਕਲਾਂ, ਸੇਵਾ ਸਿੰਘ ਝੰਡੇਰ, ਸਰਵਣ ਸਿੰਘ ਨਿਜ਼ਾਮਪੁਰਾ, ਹਰਭਾਲ ਸਿੰਘ ਲਸ਼ਕਰੀ ਨੰਗਲ, ਸੁਖਬੀਰ ਸਿੰਘ, ਪ੍ਰੇਮ ਪਾਲ, ਹਰਜਿੰਦਰ ਸਿੰਘ ਬਾਊ (ਸਾਰੇ ਆੜ੍ਹਤੀ), ਜਰਨੈਲ ਸਿੰਘ, ਸਤਨਾਮ ਸਿੰਘ, ਦਲਬੀਰ ਸਿੰਘ ਆਦਿ ਹਾਜ਼ਰ ਸਨ। 


Related News