ਭਾਜਪਾ ਦੇ ਦੋਸ਼ਾਂ ਮਗਰੋਂ ਬੋਲੇ ''ਆਪ'' ਆਗੂ-ਅਸੀਂ ਵੋਟਾਂ ਦੀ ਗਿਣਤੀ ਦੁਬਾਰਾ ਕਰਵਾਉਣ ਲਈ ਤਿਆਰ
Saturday, Dec 20, 2025 - 01:02 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਖੂਈਖੇੜਾ ਜ਼ੋਨ ਤੋਂ ਭਾਜਪਾ ਉਮੀਦਵਾਰ ਨਾਲ ਵੋਟਾਂ ਦੀ ਗਿਣਤੀ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਉਂਦੇ ਹੋਏ ਭਾਜਪਾ ਨੇ ਧਰਨਾ ਲਾ ਦਿੱਤਾ ਅਤੇ ਡੀ. ਸੀ. ਦਫ਼ਤਰ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਮਗਰੋਂ ਹੁਣ ਆਮ ਆਦਮੀ ਪਾਰਟੀ ਦੇ ਖੁਈਖੇੜਾ ਜ਼ੋਨ ਤੋਂ ਸਥਾਨਕ ਉਮੀਦਵਾਰ ਅਤੇ 'ਆਪ' ਆਗੂ ਟਰੱਕ ਯੂਨੀਅਨ ਪ੍ਰਧਾਨ ਇਕੱਠੇ ਹੋ ਕੇ ਕੈਮਰੇ ਸਾਹਮਣੇ ਆਏ ਹਨ।
ਉਨ੍ਹਾਂ ਨੇ ਭਾਜਪਾ ਉਮੀਦਵਾਰ ਵਲੋਂ ਲਾਏ ਗਏ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਵੋਟਾਂ ਦੀ ਗਿਣਤੀ ਦੁਬਾਰਾ ਕਰਵਾਉਣ ਲਈ ਤਿਆਰ ਹਨ ਅਤੇ ਉਨ੍ਹਾਂ ਨੇ ਬੇ-ਬੁਨਿਆਦ ਇਲਜ਼ਾਮ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕੋਈ ਧੱਕੇਸ਼ਾਹੀ ਨਹੀਂ ਹੋਈ। ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਵਿਰੋਧੀ ਹਾਰ ਬਰਦਾਸ਼ਤ ਨਹੀਂ ਕਰ ਰਹੇ।
