ਵੋਟਰ ਪਛਾਣ ਪੱਤਰ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਰਾਹੀਂ ਵੀ ਪਾ ਸਕਦੇ ਹਨ ਵੋਟ : ਜ਼ਿਲ੍ਹਾ ਚੋਣ ਅਫ਼ਸਰ

05/31/2024 5:36:43 PM

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਵੋਟਰ ਫ਼ੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ 'ਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024  : EVM ਮਸ਼ੀਨਾ ਤੇ ਚੋਣ ਸਮੱਗਰੀ ਲੈ ਕੇ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ 'ਚ ਕਿਹਾ ਹੈ ਕਿ ਉਹ ਵੋਟਰ, ਜੋ ਚੋਣ ਫ਼ੋਟੋ ਪਛਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਚੋਣ ਫ਼ੋਟੋ ਪਛਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐੱਨ. ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ. ਪੀ. ਐੱਮ. ਐੱਲ. ਏ. ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਛਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਜੂਨ ਨੂੰ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

ਇਹ ਖ਼ਬਰ ਵੀ ਪੜ੍ਹੋ - Fact Check: ਜੈ ਸ਼ਾਹ ਤੇ ਉਰਵਸ਼ੀ ਦੇ ਭਰਾ ਦੀ ਤਸਵੀਰ ਪਾਕਿ ਸੈਨਾ ਦੇ ਸਾਬਕਾ ਮੁਖੀ ਦੇ ਪੁੱਤ ਨਾਲ ਜੋੜ ਕੇ ਵਾਇਰਲ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਵੋਟਰ 1 ਜੂਨ ਨੂੰ ਵੋਟ ਜ਼ਰੂਰ ਪਾਉਣ ਅਤੇ ਇਸ ਦੇ ਨਾਲ ਵੋਟ ਪਾਉਣ ਤੋਂ ਪਹਿਲਾਂ ਜਾਂ ਬਾਅਦ 'ਚ ਇਕ ਪੌਦਾ ਜ਼ਰੂਰ ਲਗਾਉਣ ਨੂੰ ਯਕੀਨੀ ਬਣਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News