ਕੋਰੋਨਾ ਦੌਰਾਨ ਹੁਸ਼ਿਆਰਪੁਰ ਡੀ. ਸੀ. ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਦੀਵਾਲੀ ਮਨਾਉਣ ਦੀ ਅਪੀਲ

Friday, Nov 13, 2020 - 06:07 PM (IST)

ਕੋਰੋਨਾ ਦੌਰਾਨ ਹੁਸ਼ਿਆਰਪੁਰ ਡੀ. ਸੀ. ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਦੀਵਾਲੀ ਮਨਾਉਣ ਦੀ ਅਪੀਲ

ਹੁਸ਼ਿਆਰਪੁਰ— ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਜ਼ਿੰਮੇਵਾਰੀ ਨਾਲ ਇਸ ਤਿਉਹਾਰ ਨੂੰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ ਦੇ ਦੌਰ 'ਚੋਂ ਗੁਜ਼ਰ ਰਹੇ ਹਾਂ, ਇਸ ਲਈ ਸਿਹਤਮੰਦ ਰਹਿਣ ਲਈ ਸਾਨੂੰ ਜਿੱਥੇ ਕੋਵਿਡ-19 ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ, ਉਥੇ ਹੀ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਘੱਟ ਤੋਂ ਘੱਟ ਪਟਾਕੇ ਵੀ ਚਲਾਉਣੇ ਚਾਹੀਦੇ ਹਨ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਸਬੰਧੀ ਜ਼ਿਲ੍ਹੇ ਦੇ ਤਾਜ਼ਾ ਹਾਲਾਤਾਂ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਬੇਸ਼ਕ ਕੋਵਿਡ ਸਬੰਧੀ ਮਾਮਲਿਆਂ 'ਚ ਕਾਫ਼ੀ ਕਮੀ ਆਈ ਹੈ ਪਰ ਆਉਣ ਵਾਲੇ ਦਿਨਾਂ 'ਚ ਕੇਸ ਵੱਧਣ ਦੀ ਸੰਭਾਵਨਾ ਹੈ, ਇਸ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਸਮੇਂ-ਸਮੇਂ 'ਤੇ ਸਾਬੂਨ ਜਾਂ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਨਾ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਨੂੰ ਅਪਨਾਉਂਦੇ ਰਹਿਏ ਅਤੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਤਿਉਹਾਰ ਦਾ ਸੀਜ਼ਨ ਚੱਲ ਰਿਹਾ ਹੈ, ਇਸ ਦੌਰਾਨ ਸਾਡੀ ਆਪਣੇ ਅਤੇ ਪਰਿਵਾਰ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਜ਼ਿਆਦਾ ਵੱਧ ਜਾਂਦੀ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਨੇ ਫਿਰ ਫੜੀ ਤੇਜ਼ੀ, ਵੱਡੀ ਗਿਣਤੀ 'ਚ ਮਿਲੇ ਨਵੇਂ ਮਾਮਲੇ

ਅਪਨੀਤ ਰਿਆਤ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣ ਜਾਂਦਾ ਹੈ ਕਿ ਵਾਤਾਵਰਣ ਨੂੰ ਸਾਫ਼ ਰੱਖੀਏ ਅਤੇ ਘੱਟ ਪਟਾਕੇ ਚਲਾਈਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ 57 ਲਾਇਸੈਂਸ ਜਾਰੀ ਕੀਤੇ ਗਏ ਹਨ ਅਤੇ ਪਟਾਕੇ ਵੇਚਣ ਲਈ ਖੁੱਲ੍ਹੇ ਸਥਾਨ 'ਤੇ ਹੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਤੋਂ ਹੀ ਕੋਵਿਡ ਨਾਲ ਲੜ੍ਹ ਰਹੇ ਹਾਂ ਅਤੇ ਇਸ ਦੌਰਾਨ ਅਸੀਂ ਜ਼ਿਆਦਾ ਪਟਾਕੇ ਚਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਾਂਗੇ ਤਾਂ ਸਾਹ ਦੀਆਂ ਬੀਮਾਰੀਆਂ ਦੇ ਮਰੀਜ਼ਾਂ ਦੀ ਸੰਖਿਆ ਵੱਧ ਸਕਦੀ ਹੈ।

ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਲਈ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਇਜ਼ਾਜ਼ਤ ਦਿੱਤੀ ਗਈ ਹੈ, ਇਸ ਲਈ ਜ਼ਿਲ੍ਹਾ ਵਾਸੀ ਇਸ ਸਮੇਂ ਦੌਰਾਨ ਪਟਾਕੇ ਚਲਾਉਣ ਅਤੇ ਹੋ ਸਕੇ ਤਾਂ ਪਟਾਖਿਆ ਦਾ ਘੱਟ ਹੀ ਪ੍ਰਯੋਗ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਪਟਾਕੇ ਚਲਾਉਂਦੇ ਸਮੇਂ ਸਾਵਧਾਨੀਆਂ ਅਪਨਾਉਣ ਅਤੇ ਸੁਰੱਖਿਅਤ ਸਣੇ ਸਵੱਛ ਦੀਵਾਲੀ ਮਨਾਉਣ।

ਇਹ ਵੀ ਪੜ੍ਹੋ: ਦਸੂਹਾ 'ਚ ਖ਼ੌਫ਼ਨਾਕ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਕੇ ਜ਼ਮੀਨ 'ਚ ਦੱਬੀ ਲਾਸ਼


author

shivani attri

Content Editor

Related News