ਪੰਜਾਬ 'ਚ ਲੋਕ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ, ਜਾਣੋ ਕੀ ਹੈ ਕਾਰਨ
Thursday, Mar 21, 2024 - 11:39 AM (IST)
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ ਪੂਰੇ ਦੇਸ਼ 'ਚ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਪੰਜਾਬ 'ਚ ਆਖ਼ਰੀ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਸ ਦਰਮਿਆਨ ਪੰਜਾਬ 'ਚ ਲੋਕ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਕੀਤੀ ਗਈ ਹੈ। ਦਰਅਸਲ ਇਹ ਮੰਗ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਸਕੂਲਾਂ ਦੀ PTM 'ਤੇ ਵੀ ਦਿਖੇਗਾ ਕੋਡ ਆਫ ਕੰਡਕਟ ਦਾ ਅਸਰ, 28 ਨੂੰ ਆਉਣਗੇ ਨਤੀਜੇ
ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ 'ਚ ਚੋਣਾਂ ਦੀ ਤਾਰੀਖ਼ ਬਦਲੀ ਜਾਵੇ ਕਿਉਂਕਿ ਉਨ੍ਹਾਂ ਦਿਨਾਂ 'ਚ ਪੰਜਾਬ 'ਚ ਝੋਨੇ ਦੀ ਲੁਆਈ ਦਾ ਸੀਜ਼ਨ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਾਰੀਖ਼ਾਂ 'ਚ ਝੋਨੇ ਦੀ ਲੁਆਈ 'ਚ ਰੁੱਝੇ ਹੋਣ ਕਾਰਨ ਕਿਸਾਨਾਂ ਦੀਆਂ ਵੋਟਾਂ ਘੱਟ ਪੈਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ BP ਤੇ ਸ਼ੂਗਰ ਦੇ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ, ਹੁਣ ਇੰਝ ਕੀਤਾ ਜਾਵੇਗਾ ਇਲਾਜ
ਬਾਜਵਾ ਨੇ ਭਾਜਪਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਾਰੀਆਂ ਥਾਵਾਂ ਤੋਂ ਫਰੀ ਹੋ ਕੇ ਭਾਜਪਾ ਅਖ਼ੀਰ 'ਚ ਪੰਜਾਬ 'ਚ ਆਪਣਾ ਤੰਤਰ ਵਰਤੇਗੀ ਤਾਂ ਪੰਜਾਬ 'ਚ ਨਿਰਪੱਖ ਚੋਣਾਂ ਨਹੀਂ ਹੋ ਸਕਣਗੀਆਂ। ਦੱਸਣਯੋਗ ਹੈ ਕਿ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ 'ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣ ਨਤੀਜਿਆਂ ਦਾ ਐਲਾਨ 4 ਜੂਨ ਨੂੰ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8