ਬਡੂੰਗਰ ਵੱਲੋਂ ਕਿਸਾਨਾਂ ਨੂੰ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ

Tuesday, Aug 08, 2017 - 02:18 PM (IST)


ਪਟਿਆਲਾ(ਇੰਦਰਜੀਤ ਬਖਸ਼ੀ) - ਪੰਜਾਬ 'ਚ ਲਗਾਤਾਰ ਹੋ ਰਹੀਆਂ ਕਿਸਾਨਾਂ ਦੀਆਂ ਆਤਮ-ਹੱਤਿਆਵਾਂ ਨੂੰ ਰੋਕਣ ਲਈ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨਾਂ ਨੂੰ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਖੁਦਕੁਸ਼ੀਆਂ ਨਾ ਕਰਨ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਮਿਹਨਤੀ ਅਤੇ ਬਲੀਦਾਨਾਂ ਲਈ ਜਾਣਿਆਂ ਜਾਂਦਾ ਹੈ। ਪਿਛਲੇ ਕਈ ਦਿਨ੍ਹਾਂ 'ਤੋਂ ਪੰਜਾਬ ਦਾ ਜੋ ਚੇਹਰਾ ਲੋਕਾਂ ਸਾਹਮਣੇ ਆ ਰਿਹਾ ਹੈ ਉਹ ਗਲਤ ਆ ਰਿਹਾ ਹੈ। ਬਡੂੰਗਰ ਨੇ ਅਪੀਲ ਕੀਤੀ ਕਿ ਕਿਸਾਨ ਖੁਦਕੁਸ਼ੀਆਂ ਨਾ ਕਰਨ ਅਤੇ ਇਸ ਨੂੰ ਇਕ ਲੜਾਈ ਸਮਝ ਕੇ ਇਸਦਾ ਸਾਹਮਣਾ ਕਰਨਾ ਚਾਹੀਦਾ ਹੈ।


Related News