ਪੰਜਾਬੀਆਂ ਨੂੰ ਸੁਰੱਖਿਅਤ ਥਾਵਾਂ ''ਤੇ ਪੁੱਜਣ ਦੀ ਅਪੀਲ, ਹੈਲਪਲਾਈਨ ਨੰਬਰ ਹੋ ਗਏ ਜਾਰੀ
Thursday, Aug 28, 2025 - 09:52 AM (IST)

ਕਪੂਰਥਲਾ (ਵਿਪਨ) : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪ੍ਰਭਾਵਿਤ ਮੰਡ ਖੇਤਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਅਤ ਥਾਵਾਂ ਤੇ ਪੁੱਜਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਲਈ ਜਿਹੜੇ ਲੋਕ ਅਜੇ ਵੀ ਪ੍ਰਭਾਵਿਤ ਖੇਤਰਾਂ 'ਚ ਘਰਾਂ 'ਚ ਹਨ , ਉਹ ਤੁਰੰਤ ਸੁਰੱਖਿਅਤ ਥਾਵਾਂ 'ਤੇ ਪਹੁੰਚਣ।
ਇਹ ਵੀ ਪੜ੍ਹੋ : ਸਕੂਲਾਂ 'ਚ 28 ਅਗਸਤ ਤੱਕ ਛੁੱਟੀਆਂ ਦਾ ਐਲਾਨ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਲਗਾਤਾਰ ਲੱਗੀਆਂ ਹਨ। ਇਸ ਲਈ ਲੋਕ ਉਨ੍ਹਾਂ ਟੀਮਾਂ ਦੀ ਸਹਾਇਤਾ ਲੈਣ। ਡੀ. ਸੀ. ਪੰਚਾਲ ਨੇ ਇਹ ਵੀ ਕਿਹਾ ਕਿ ਪਹਾੜੀ ਖੇਤਰਾਂ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਦਰਿਆ 'ਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਮੁਸਤੈਦ ਹੈ। ਉਨ੍ਹਾਂ ਲੋਕਾਂ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਦੇ ਹਾਲਾਤ 'ਚ ਲੋਕਾਂ ਲਈ ਸੁਲਤਾਨਪੁਰ ਲੋਧੀ ਦੇ ਲੱਖ ਵਰਿਆਂਹ ਦੇ ਸਰਕਾਰੀ ਸਕੂਲ ਅਤੇ ਢਿੱਲਵਾਂ ਦੇ ਮੰਡ ਖੇਤਰ ਦੇ ਲੋਕਾਂ ਲਈ ਮੰਡ ਕੂਕਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਹੀ ਵਿਚਾਲੇ ਅਕਾਲੀ ਦਲ ਦਾ ਵੱਡਾ ਫ਼ੈਸਲਾ, ਇਹ ਪ੍ਰੋਗਰਾਮ ਕੀਤਾ ਮੁਲਤਵੀ
ਇਨ੍ਹਾਂ ਕੇਂਦਰਾਂ 'ਚ ਪ੍ਰਭਾਵਿਤ ਲੋਕਾਂ ਦੀ ਰਿਹਾਇਸ਼, ਰਾਸ਼ਨ, ਦਵਾਈਆਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਯਕੀਨ ਨਾ ਕਰਨ, ਸਗੋਂ ਕਿਸੇ ਵੀ ਜਾਣਕਾਰੀ ਲਈ ਜਿਲ੍ਹਾ ਪੱਧਰੀ ਹੈਲਪਲਾਈਨ ਨੰਬਰ 01822-231990 ਜਾਂ 62800-49331 , ਸੁਲਤਾਨਪੁਰ ਲੋਧੀ ਦੇ ਹੈਲਪਲਾਈਨ ਨੰਬਰ 01828-222169, ਭੁਲੱਥ ਦੇ ਹੈਸਪਲਾਈਨ ਨੰਬਰ 01822-271829 'ਤੇ ਸੰਪਰਕ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8