ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਅਪੀਲ, ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਡ ਤੋਂ ਬਚਾਇਆ ਜਾਵੇ

Monday, Jan 08, 2024 - 06:09 PM (IST)

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਅਪੀਲ, ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਡ ਤੋਂ ਬਚਾਇਆ ਜਾਵੇ

ਜਲੰਧਰ (ਬਿਊਰੋ) : ਸੂਬੇ ’ਚ ਸੀਤ ਲਹਿਰ ਲਗਾਤਾਰ ਜਾਰੀ ਹੈ ਜਿਸ ਨੂੰ ਦੇਖਦਿਆਂ ਸਿਹਤ ਵਿਭਾਗ ਵਲੋਂ ਠੰਡ ਤੋਂ ਬੱਚਣ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ, ਜਲੰਧਰ ਵਿਸ਼ੇਸ ਸਾਰੰਗਲ ਨੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਡ ਤੋਂ ਬਚਾਇਆ ਜਾਵੇ। ਐਡਵਾਇਜ਼ਰੀ ’ਚ ਸਿਹਤ ਵਿਭਾਗ ਨੇ ਲੋਕਾਂ ਨੂੰ ਕਿਹਾ ਕਿ ਮੌਸਮ ’ਤੇ ਨਿਗ੍ਹਾ ਰੱਖੀ ਜਾਵੇ ਅਤੇ ਹੱਡ ਚੀਰਵੀਂ ਠੰਡ ਤੋਂ ਬਚਾਓ ਲਈ ਜਾਰੀ ਐਡਵਾਇਜ਼ਰੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੌਸਮ ਸਬੰਧੀ ਰੇਡੀਓ, ਟੀ.ਵੀ. ਅਤੇ ਅਖ਼ਬਾਰਾਂ ਰਾਹੀਂ ਵਧੇਰੇ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ। ਇਹ ਵੀ ਸਲਾਹ ਦਿੱਤੀ ਗਈ ਹੈ ਕਿ ਲੋਕਾਂ ਨੂੰ ਲੋੜੀਂਦੀ ਮਾਤਰਾ ’ਚ ਗਰਮ ਊਨੀ ਕਪੜੇ ਰੱਖਣੇ ਚਾਹੀਦੇ ਹਨ ਅਤੇ ਮੋਟੇ ਭਾਰੀ ਕਪੜਿਆਂ ਦੀ ਇਕ ਤੈਅ ਪਹਿਨਣ ਦੀ ਬਜਾਏ ਹਲਕੇ ਗਰਮ ਕਪੜਿਆਂ ਦੀਆਂ ਕਈ ਤੈਆਂ ਪਾਉਣੀਆਂ ਚਾਹੀਦੀਆਂ ਹਨ ਕਿਉਂਕਿ ਤੰਗ ਕਪੜੇ ਖੂਨ ਦੇ ਗੇੜ ਨੂੰ ਘਟਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਦੀ ਦੌਰਾਨ ਲੰਬੇ ਸਮੇਂ ਤੋਂ ਜੁਕਾਮ, ਫਲੂ ਅਤੇ ਨੱਕ ਵੱਗਣ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਕੋਲ ਜਾਣਾ ਚਾਹੀਦਾ ਹੈ।  

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੰਨੂ ਮਹਾਵਾ ਗੈਂਗ ਦੇ ਤਿੰਨ ਹੋਰ ਮੈਂਬਰ ਗ੍ਰਿਫਤਾਰ, 19 ਕਿੱਲੋ ਹੈਰੋਇਨ ਬਰਾਮਦ

ਐਡਵਾਇਜ਼ਰੀ ’ਚ ਇਹ ਵੀ ਅਪੀਲ ਕੀਤੀ ਗਈ ਹੈ ਕਿ ਸੀਤ ਲਹਿਰ ਤੋਂ ਬਚਾਓ ਲਈ ਲੋਕਾਂ ਨੂੰ ਘਰਾਂ ’ਚ ਹੀ ਰਹਿਣਾ ਚਾਹੀਦਾ ਹੈ ਅਤੇ ਗੈਰ ਜ਼ਰੂਰੀ ਸਫ਼ਰ ਤੋਂ ਬੱਚਣਾ ਚਾਹੀਦਾ ਹੈ। ਲੋਕਾਂ ਨੂੰ ਆਪਣੇ ਆਪ ਨੂੰ ਖ਼ੁਸਕ ਰੱਖਣਾ ਚਾਹੀਦਾ ਹੈ, ਸਿਰ, ਹੱਥ, ਨੱਕ, ਗਰਦਨ ਅਤੇ ਪੈਰਾਂ ਦੀਆਂ ਉਂਗਲੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣ ਲਈ ਊਨੀ ਟੋਪੀਆਂ , ਮਫ਼ਲਰ ਅਤੇ ਵਾਟਰ ਪਰੂਫ ਬੂਟ ਪਾਉਣੇ ਚਾਹੀਦੇ ਹਨ। ਇਹ ਵੀ ਦੱਸਿਆ ਗਿਆ ਕਿ ਐਮਿਊਨਟੀ ਨੂੰ ਬਰਕਾਰ ਰੱਖਣ ਲਈ ਵਿਟਾਮਿਨ-ਸੀ ਭਰਪੂਰ ਫ਼ਲ ਅਤੇ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮ ਤਰਲ ਪਾਦਰਥਾਂ ਨੂੰ ਪੀਣਾ ਚਾਹੀਦਾ ਹੈ ਕਿਉਂਕਿ ਇਹ ਠੰਡੀਆਂ ਹਵਾਵਾਂ ਦਾ ਟਾਕਰਾ ਕਰਨ ਲਈ ਸਰੀਰ ਦੇ ਤਾਪਮਾਨ ਨੂੰ ਬਰਕਰਾਰ ਰੱਖਦਾ ਹੈ। ਜ਼ਿਆਦਾ ਸਮੇਂ ਤੱਕ ਠੰਡ ਦੇ ਸੰਪਰਕ ’ਚ ਰਹਿਣ ਨਾਲ ਚਮੜੀ ਖੁਸਕ, ਸਖ਼ਤ ਅਤੇ ਸੁੰਨ ਪੈ ਜਾਂਦੀ ਹੈ ਅਤੇ ਸਰੀਰ ਦੇ ਖੁੱਲ੍ਹੇ ਅੰਗਾਂ ’ਤੇ ਕਾਲੇ ਧੱਬੇ ਪੈ ਜਾਂਦੇ ਹਨ। ਐਡਵਾਇਜ਼ਰੀ ’ਚ ਇਹ ਵੀ ਕਿਹਾ ਗਿਆ ਹੈ ਕਿ ਠੰਡ ਲੱਗਣ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਕਿਉਂਕਿ ਇਹ ਸਰੀਰ ’ਚ ਗਰਮੀ ਦੀ ਘਾਟ ਦਾ ਸ਼ੁਰੂਆਤੀ ਲੱਛਣ ਹੈ। ਸ਼ਰਾਬ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਨਾਲ ਸਰੀਰ ਦਾ ਤਾਪਮਾਨ ਘਟਦਾ ਹੈ ।

ਇਹ ਵੀ ਪੜ੍ਹੋ : ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਦੀ ਅਰਸ਼ਦੀਪ ਕੌਰ ਦੀ ਵੱਡੀ ਪ੍ਰਾਪਤੀ, ਏਅਰ ਫੋਰਸ ’ਚ ਹੋਈ ਚੋਣ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News