ਸਿੱਧੂ ਮੂਸੇ ਵਾਲਾ ਕਤਲ ਕਾਂਡ ’ਚ 25 ਵਿਅਕਤੀਆਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

04/10/2024 5:54:19 AM

ਮਾਨਸਾ (ਜੱਸਲ)– ਸਿੱਧੂ ਮੂਸੇ ਵਾਲਾ ਕਤਲ ਮਾਮਲੇ ’ਚ ਨਾਮਜ਼ਦ ਵਿਅਕਤੀਆਂ ਦੀ ਮੰਗਲਵਾਰ ਨੂੰ ਮਾਨਸਾ ਦੀ ਮਾਣਯੋਗ ਅਦਾਲਤ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਵਲੋਂ ਅਗਲੀ ਪੇਸ਼ੀ 19 ਅਪ੍ਰੈਲ, 2024 ਨੂੰ ਤੈਅ ਕੀਤੀ ਗਈ ਹੈ ਤੇ ਨਾਲ ਹੀ ਜੱਗੂ ਭਗਵਾਨਪੁਰੀਆ ਵਲੋਂ ਕੇਸ ’ਚੋਂ ਡਿਸਚਾਰਜ ਕਰਨ ਲਈ ਲਗਾਈ ਅਰਜ਼ੀ ’ਤੇ ਵੀ ਸੁਣਵਾਈ ਹੋਵੇਗੀ।

ਸਿੱਧੂ ਮੂਸੇ ਵਾਲਾ ਕਤਲ ਮਾਮਲੇ ਦੇ ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇ ਵਾਲਾ ਕਤਲ ਮਾਮਲੇ ’ਚ ਨਾਮਜ਼ਦ 27 ਵਿਅਕਤੀਆਂ ’ਚੋਂ 25 ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਹੈ, ਜਦਕਿ ਸਚਿਨ ਵਿਭਾਨੀ ਤੇ ਦੀਪਕ ਮੁੰਡੀ ਦੀ ਅਜੇ ਤਕ ਪੇਸ਼ੀ ਨਹੀਂ ਹੋਈ।

ਇਹ ਖ਼ਬਰ ਵੀ ਪੜ੍ਹੋ : ਗੇ ਮੁੰਡੇ ਦਾ ਕੈਨੇਡਾ ਰਹਿੰਦੀ ਕੁੜੀ ਨਾਲ ਕਰਾ ’ਤਾ ਵਿਆਹ, ਜਦੋਂ ਸੱਚ ਸਾਹਮਣੇ ਆਇਆ ਤਾਂ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ

ਉਨ੍ਹਾਂ ਦੱਸਿਆ ਕਿ ਕਤਲ ਕੇਸ ’ਚੋਂ ਡਿਸਚਾਰਜ ਕਰਨ ਲਈ ਲਾਰੈਂਸ ਬਿਸ਼ਨੋਈ, ਚਰਨਜੀਤ ਉਰਫ਼ ਚੇਤਨ ਤੇ ਜਗਤਾਰ ਸਿੰਘ ਮੂਸਾ ਦੀ ਅਰਜ਼ੀ ਦਾ ਅਸੀਂ ਪਹਿਲਾਂ ਹੀ ਮਾਣਯੋਗ ਅਦਾਲਤ ’ਚ ਰਿਪਲਾਈ ਦੇ ਚੁੱਕੇ ਹਾਂ ਤੇ ਜੱਗੂ ਭਗਵਾਨਪੁਰੀਆ ਵਲੋਂ ਡਿਸਚਾਰਜ ਕਰਨ ਦੀ ਲਗਾਈ ਐਪਲੀਕੇਸ਼ਨ ਦਾ ਵੀ ਅਦਾਲਤ ’ਚ ਰਿਪਲਾਈ ਫਾਈਲ ਕਰ ਦਿੱਤਾ ਗਿਆ ਹੈ ਤੇ ਅਦਾਲਤ ਵਲੋਂ ਕੇਸ ਦੀ ਅਗਲੀ ਸੁਣਵਾਈ 19 ਅਪ੍ਰੈਲ, 2024 ਨੂੰ ਰੱਖੀ ਗਈ ਹੈ।

ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਮਾਨਸਾ ਪੁਲਸ ਤੋਂ ਮੰਗੀ ਗਈ ਸਟੇਟਸ ਰਿਪੋਰਟ ’ਤੇ ਅਦਾਲਤ ਨੇ ਅਜੇ ਤਕ ਆਪਣਾ ਪ੍ਰਤੀਕਰਮ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਹੁਣ 19 ਅਪ੍ਰੈਲ ਨੂੰ ਅਦਾਲਤ ਵਲੋਂ ਸਾਰੇ ਮੁਲਜ਼ਮਾਂ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਜੱਗੂ ਭਗਵਾਨਪੁਰੀਆ ਦੀ ਡਿਸਚਾਰਜ ਫਾਈਲ ’ਤੇ ਵੀ ਅਦਾਲਤ ਵਲੋਂ ਸੁਣਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News