RTE ਤਹਿਤ ਮੁਫਤ ਦਾਖਲਿਆਂ ਲਈ ਅਰਜ਼ੀ ਦੇਣ ਦੀ ਮਿਆਦ 2 ਮਈ ਤੱਕ, ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਿੱਤੀ ਜਾਣਕਾਰੀ
Monday, Apr 27, 2026 - 07:40 PM (IST)
ਪਠਾਨਕੋਟ, (ਹਰਜਿੰਦਰ ਸਿੰਘ ਗੋਰਾਇਆ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਰਟੀਈ ਐਕਟ 2009 ਦੀ ਧਾਰਾ 12(1)(c) ਤਹਿਤ ਸਾਲ 2026-27 ਲਈ ਹੋ ਰਹੇ ਦਾਖਲਿਆਂ ਦੀ ਆਨਲਾਈਨ ਅਰਜ਼ੀਆਂ ਦੀ ਮੰਗ ਮਿਤੀ 2 ਮਈ 2026 ਸ਼ਾਮ 5 ਵਜੇ ਤੱਕ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਜਨਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਯੋਗ ਉਮੀਦਵਾਰ ਇਸ ਯੋਜਨਾ ਦਾ ਲਾਭ ਲੈ ਸਕਣ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ.ਜੀ. ਸਿੰਘ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਪ੍ਰਾਈਵੇਟ ਬਿਨਾਂ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 25 ਫੀਸਦੀ ਸੀਟਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਵੰਚਿਤ ਵਰਗਾਂ ਦੇ ਬੱਚਿਆਂ ਲਈ ਰਾਖਵੀਆਂ ਹੁੰਦੀਆਂ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਅਰਜ਼ੀਆਂ ਕੇਵਲ ਆਨਲਾਈਨ ਮਾਧਿਅਮ ਰਾਹੀਂ ਹੀ ਭਰੀਆਂ ਜਾਣਗੀਆਂ। ਇਸ ਲਈ ਉਮੀਦਵਾਰਾਂ ਨੂੰ ਸਰਕਾਰੀ ਆਰਟੀਈ ਪੋਰਟਲ https://rte.epunjabschool.gov.in ‘ਤੇ ਜਾ ਕੇ ਫਾਰਮ ਭਰਨਾ ਹੋਵੇਗਾ।
2 ਮਈ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਆਫਲਾਈਨ ਅਰਜ਼ੀਆਂ ਮਨਜ਼ੂਰ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਦਾਖਲੇ ਦੀ ਚੋਣ ਪ੍ਰਕਿਰਿਆ ਪਹਿਲਾਂ ਵਾਂਗ ਹੀ ਆਨਲਾਈਨ ਡਰਾਅ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਨਿਯਮ, ਯੋਗਤਾ ਮਾਪਦੰਡ ਅਤੇ ਹੋਰ ਸ਼ਰਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਚਾਹਵਾਨ ਮਾਪੇ ਨਿਰਧਾਰਤ ਮਿਤੀ ਅੰਦਰ ਅਰਜ਼ੀ ਜ਼ਰੂਰ ਭਰਨ ਤਾਂ ਜੋ ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
