ਪੁਲਸ ਮੁਲਾਜ਼ਮਾਂ ਦੇ ਬੱਚੇ 21 ਤੱਕ ਦੇ ਸਕਣਗੇ ਸਕਾਲਰਸ਼ਿਪ ਲਈ ਅਰਜ਼ੀ
Sunday, Nov 03, 2024 - 01:47 PM (IST)

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਪੁਲਸ ਨੇ ਮੁਲਾਜ਼ਮਾਂ ਦੇ ਬੱਚਿਆਂ ਦੀ ਭਲਾਈ ਦੇ ਟੀਚੇ ਨਾਲ ਅਕਾਦਮਿਕ ਸੈਸ਼ਨ 2023-24 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਰਜ਼ੀਆਂ ਮੰਗੀਆਂ ਹਨ। ਇਸ ਤਹਿਤ ਅਕਾਦਮਿਕ ਖੇਤਰਾਂ ਦੇ ਨਾਲ ਖੇਡਾਂ, ਗਾਇਕੀ, ਡਾਂਸ ਤੇ ਹੋਰ ਪ੍ਰਤਿਭਾ ’ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵੀ ਇਨਾਮ ਜਾਂ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।
ਸਕਾਲਰਸ਼ਿਪ ਲਈ ਅਰਜ਼ੀ ਦੀ ਪ੍ਰਕਿਰਿਆ 21 ਨਵੰਬਰ ਤੱਕ ਜਾਰੀ ਰਹੇਗੀ। ਅਰਜ਼ੀ ਫਾਰਮ ਚੰਡੀਗੜ੍ਹ ਪੁਲਸ ਦੀ ਵੈੱਬਸਾਈਟ ’ਤੇ ਉਪਲਬਧ ਹਨ। ਸਾਰੇ ਇੱਛੁਕ ਮਾਪੇ 21 ਨਵੰਬਰ ਤੱਕ ਅਰਜ਼ੀ ਫਾਰਮ ਭਰ ਕੇ ਕਲਿਆਣ ਸ਼ਾਖਾ ਸੈਕਟਰ-26 ’ਚ ਜਮ੍ਹਾਂ ਕਰਵਾ ਸਕਦੇ ਹਨ। ਤੈਅ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।