ਸਿੱਖਿਆ ਮੰਤਰੀ ਨੇ 34 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
Friday, May 28, 2021 - 11:44 PM (IST)

ਚੰਡੀਗੜ੍ਹ (ਰਮਨਜੀਤ)- ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਦੇ 34 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਪੰਜਾਬ ਭਵਨ ਵਿਖੇ ਹੋਏ ਪ੍ਰੋਗਰਾਮ ਦੌਰਾਨ ਸਿਰਫ਼ ਪੰਜ ਨੌਜਵਾਨਾਂ ਨੂੰ ਹੀ ਬੁਲਾਇਆ ਗਿਆ ਸੀ ਅਤੇ ਬਾਕੀ 29 ਕਰਮਚਾਰੀ ਵਰਚੂਅਲ ਤੌਰ ’ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨਗੇ। ਸਾਰੇ 34 ਕਰਮਚਾਰੀਆਂ ਨੂੰ ਤਰਸ ਦੇ ਆਧਾਰ ’ਤੇ ਵਿਭਾਗ ਵਿਚ ਵੱਖ-ਵੱਖ ਅਸਾਮੀਆਂ ’ਤੇ ਤਾਇਨਾਤ ਕੀਤਾ ਗਿਆ, ਜਿਨ੍ਹਾਂ ਵਿਚ 13 ਕਲਰਕ, 3 ਐੱਸ. ਐੱਲ. ਏਜ, 11 ਚਪੜਾਸੀ, 6 ਚੌਕੀਦਾਰ ਅਤੇ ਇਕ ਸਫਾਈ ਸੇਵਕ ਸ਼ਾਮਲ ਹਨ।
ਇਹ ਖ਼ਬਰ ਪੜ੍ਹੋ- ਇੰਗਲੈਂਡ ਜਾਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਲੱਗਿਆ ਕੋਵਿਡ-19 ਦਾ ਪਹਿਲਾ ਟੀਕਾ
ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਮੁਲਾਜਮਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਉਨ੍ਹਾਂ ਨੂੰ ਰੋਜੀ-ਰੋਟੀ ਦੇ ਸਨਮਾਨਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।
ਇਹ ਖ਼ਬਰ ਪੜ੍ਹੋ- PCB ਨੂੰ ਭਾਰਤ ਤੇ ਦੱ. ਅਫਰੀਕਾ ਤੋਂ ਚਾਰਟਰਡ ਜਹਾਜ਼ਾਂ ਨੂੰ ਆਬੂ ਧਾਬੀ 'ਚ ਉਤਾਰਨ ਦੀ ਮਿਲੀ ਇਜ਼ਾਜਤ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।