ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 10 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Friday, Oct 21, 2022 - 08:46 PM (IST)

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 10 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਗੈਸਟ ਹਾਊਸ ਵਿਖੇ 10 ਜੂਨੀਅਰ ਡਰਾਫਟਸਮੈਨਾਂ(ਜੇ.ਡੀ.ਐਮਜ਼.) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ 11/10/2022 ਨੂੰ 93 ਜੇ.ਡੀ.ਐਮਜ਼ ਅਤੇ 18 ਜੂਨੀਅਰ ਇੰਜੀਨੀਅਰਾਂ (ਇਲੈਕਟ੍ਰੀਕਲ ਵਿੰਗ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਉਨ੍ਹਾਂ ਕਿਹਾ ਕਿ  81 ਹੋਰ ਜੇ.ਡੀ.ਐਮਜ਼. ਅਤੇ 201 ਜੂਨੀਅਰ ਇੰਜੀਨੀਅਰਾਂ(ਸਿਵਲ) ਦੀ ਨਿਯੁਕਤੀ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਭਰਤੀ ਕੀਤਾ ਜਾਵੇਗਾ।

PunjabKesari

ਨਵ-ਨਿਯੁਕਤ ਜੇ.ਡੀ.ਐਮਜ਼ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ  ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀਆਂ ਦੇ ਕੇ ਆਪਣੀ ਜਿੰਮੇਵਾਰੀ ਪੂਰੀ ਕੀਤੀ ਹੈ ਅਤੇ ਹੁਣ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ (ਨਵ-ਨਿਯੁਕਤ ਕਰਮਚਾਰੀ) ਦਾ ਫਰਜ਼ ਹੈ।

ਇਹ ਵੀ ਪੜ੍ਹੋ : ਦੁਖਦਾਈ ਖ਼ਬਰ: 16 ਸਾਲਾ ਬੱਚੇ ਦੀ ਲਿਫ਼ਟ 'ਚ ਫਸਣ ਕਾਰਨ ਹੋਈ ਮੌਤ

ਉਨ੍ਹਾਂ ਕਿਹਾ ਕਿ ਉਕਤ ਜੇ.ਡੀ.ਐਮਜ਼ ਦੀ ਭਰਤੀ ਨਿਰੋਲ ਮੈਰਿਟ ਦੇ ਆਧਾਰ 'ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਿ੍ਰਤਕ ਸਰਕਾਰੀ ਕਰਮਚਾਰੀਆਂ ਦੇ ਆਸਰਿਤਾਂ ਨੂੰ ਨਿਯੁਕਤੀਆਂ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪਹਿਲਾਂ ਦੀਆਂ ਰੁਕਾਵਟਾਂ  ਨੂੰ ਦੂਰ ਕਰਕੇ ਸਿਸਟਮ ਵਿੱਚ ਸੁਧਾਰ ਕੀਤਾ ਗਿਆ ਹੈ। ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿੱਚ  ਹੁਣ ਤੱਕ 33 ਆਸਰਿਤਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਸਬੰਧੀ  ਇੱਕ ਵੀ ਅਰਜੀ ਬਕਾਇਆ ਨਹੀਂ ਹੈ। ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਗਿਆ ਹੈ ਅਤੇ ਅਰਜ਼ੀ ਦੇਣ  ਦੀ ਮਿਤੀ ਤੋਂ 4 ਤੋਂ 6 ਹਫਤਿਆਂ ਦੇ ਅੰਦਰ-ਅੰਦਰ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸੇ ਪ੍ਰਕਿਰਿਆ ਨੂੰ 6 ਮਹੀਨੇ ਤੋਂ ਵੀ ਵੱਧ ਸਮਾਂ ਲੱਗ ਜਾਂਦਾ ਸੀ।

PunjabKesari

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਮੁੱਖ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਅਰੁਣ ਕੁਮਾਰ ,ਮੁੱਖ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਅਮਰਦੀਪ ਸਿੰਘ ਬਰਾੜ, ਮੁੱਖ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਐੱਸ.ਪੀ. ਸਿੰਘ, ਮੁੱਖ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਗਗਨਦੀਪ ਸਿੰਘ, ਸੁਪਰਡੈਂਟ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਗੁਰਮੁਖ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਅਨਿਲ ਸ਼ਰਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।


author

Mandeep Singh

Content Editor

Related News