ਜ਼ਿਲ੍ਹਾ ਯੋਜਨਾ ਬੋਰਡ ਦੇ 8 ਚੇਅਰਮੈਨ ਨਿਯੁਕਤ, CM ਮਾਨ ਤੇ ਰਾਘਵ ਚੱਢਾ ਨੇ ਦਿੱਤੀ ਵਧਾਈ
Wednesday, Sep 07, 2022 - 08:47 PM (IST)
ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ 8 ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ। ਨਿਯੁਕਤੀਆਂ ਤੋਂ ਬਾਅਦ ਸੀ.ਐੱਮ. ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਕਿਹਾ। ਮੁੱਖ ਮੰਤਰੀ ਵੱਲੋਂ ਨਾਮਜ਼ਦ ਕੀਤੇ ਗਏ ਨਵੇਂ ਚੇਅਰਮੈਨਾਂ 'ਚ ਜਸਪ੍ਰੀਤ ਸਿੰਘ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ, ਸੁਨੀਲ ਸਚਦੇਵਾ ਜ਼ਿਲ੍ਹਾ ਯੋਜਨਾ ਬੋਰਡ ਫਾਜ਼ਿਲਕਾ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਯੋਜਨਾ ਬੋਰਡ ਜਲੰਧਰ, ਅੰਮ੍ਰਿਤ ਪਾਲ ਅਗਰਵਾਲ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ, ਸੁਖਜਿੰਦਰ ਕਾਉਂਣੀ ਜ਼ਿਲ੍ਹਾ ਪ੍ਰਧਾਨ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ, ਸਤਨਾਮ ਜਲਾਲਪੁਰ ਜ਼ਿਲ੍ਹਾ ਯੋਜਨਾ ਬੋਰਡ ਐੱਸ.ਬੀ.ਐੱਸ. ਨਗਰ, ਚਰਨਜੀਤ ਅੱਕਾਂਵਾਲੀ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਅਤੇ ਜੱਸੀ ਸੋਹੀਆਂ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ : 'ਤਾਊ ਦੇਵੀ ਲਾਲ' ਦਾ ਦਿਹਾੜਾ ਬਣੇਗਾ ਰਾਜਸੀ ਅਖਾੜਾ, ਨਿਤਿਸ਼, ਬਾਦਲ, ਲਾਲੂ, ਮੁਲਾਇਮ ਦੇ ਹੋਣਗੇ ਦੀਦਾਰ!
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚੇ। ਇਸ ਲਈ ਨਵੇਂ ਚੇਅਰਮੈਨ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਰੰਗਲਾ ਪੰਜਾਬ ਟੀਮ ਵਿੱਚ ਨਵੇਂ ਚੇਅਰਮੈਨਾਂ ਦਾ ਸਵਾਗਤ ਕਰਦੇ ਹਨ। ਰਾਘਵ ਚੱਢਾ ਨੇ ਕਿਹਾ ਕਿ ਉਹ ਨਵੇਂ ਚੇਅਰਮੈਨਾਂ ਨੂੰ ਸਫਲ ਕਾਰਜਕਾਲ ਲਈ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੇ ਚੇਅਰਮੈਨ ਇਮਾਨਦਾਰੀ ਨਾਲ ਕੰਮ ਕਰਨਗੇ ਤੇ ਪੰਜਾਬ ਨੂੰ ਬੁਲੰਦੀਆਂ 'ਤੇ ਲੈ ਜਾਣਗੇ।
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੀ ਪੰਜਾਬ ਸਰਕਾਰ ਨੂੰ ਸਲਾਹ- ਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।