ਰਾਸ਼ਟਰਪਤੀ ਨੇ ਪੰਜਾਬ ਸਣੇ 9 ਸੂਬਿਆਂ ਦੇ ਬਦਲੇ ਰਾਜਪਾਲ

Sunday, Jul 28, 2024 - 04:54 AM (IST)

ਨੈਸ਼ਨਲ ਡੈਸਕ - ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪੰਜਾਬ ਸਣੇ ਦੇਸ਼ ਦੇ 9 ਸੂਬਿਆਂ 'ਚ ਰਾਜਪਾਲਾਂ ਦੀ ਨਿਯੁਕਤੀ ਕੀਤੀ ਗਈ ਹੈ। ਅਸਾਮ ਦੇ ਸਾਬਕਾ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਨਵਾਂ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਬਣਾਇਆ ਗਿਆ ਹੈ। ਤੇਲੰਗਾਨਾ ਅਤੇ ਝਾਰਖੰਡ ਸਮੇਤ ਦੇਸ਼ ਦੇ 9 ਰਾਜਾਂ ਵਿੱਚ ਰਾਜਪਾਲ ਨਿਯੁਕਤ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਰਾਸ਼ਟਰਪਤੀ ਭਵਨ ਨੇ ਦੱਸਿਆ ਕਿ ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਝਾਰਖੰਡ ਦੇ ਰਾਜਪਾਲ ਰਹਿ ਚੁੱਕੇ ਸੀਪੀ ਰਾਧਾਕ੍ਰਿਸ਼ਨਨ ਹੁਣ ਮਹਾਰਾਸ਼ਟਰ ਦੇ ਨਵੇਂ ਰਾਜਪਾਲ ਹੋਣਗੇ। ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਕੋਲ ਮਨੀਪੁਰ ਦੇ ਰਾਜਪਾਲ ਦਾ ਵਾਧੂ ਕਾਰਜਭਾਰ ਵੀ ਹੋਵੇਗਾ।

ਇਹ ਵੀ ਪੜ੍ਹੋ- ਕੋਚਿੰਗ ਸੈਂਟਰ 'ਚ ਭਰਿਆ ਪਾਣੀ, ਕਈ ਵਿਦਿਆਰਥੀ ਲਾਪਤਾ, 2 ਵਿਦਿਆਰਥਣਾਂ ਦੀਆਂ ਮਿਲੀਆਂ ਲਾਸ਼ਾਂ

ਇਸ ਦੇ ਨਾਲ ਹੀ ਸੀਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ, ਛੱਤੀਸਗੜ੍ਹ ਦਾ ਰਮਨ ਡੇਕਾ, ਰਾਜਸਥਾਨ ਦਾ ਹਰੀਭਾਊ ਕਿਸ਼ਨਰਾਓ ਬਾਗੜੇ, ਤੇਲੰਗਾਨਾ ਦਾ ਜਿਸ਼ਨੂ ਦੇਵ ਵਰਮਾ ਅਤੇ ਸਿੱਕਮ ਦਾ ਓਮ ਪ੍ਰਕਾਸ਼ ਮਾਥੁਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੇ ਕੈਲਾਸ਼ਨਾਥਨ ਨੂੰ ਪੁਡੂਚੇਰੀ ਦਾ ਉਪ ਰਾਜਪਾਲ ਬਣਾਇਆ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News