ਸਿੱਖ ਭਾਈਚਾਰੇ ’ਚ ਮੁੱਖ ਮੰਤਰੀ ਮਾਨ ਦੇ ਫ਼ੈਸਲੇ ਦੀ ਚਰਚਾ, ਟਕਸਾਲੀ ਅਕਾਲੀ ਵੀ ਕਰ ਰਹੇ ਤਾਰੀਫ਼
Friday, Sep 15, 2023 - 02:02 PM (IST)
ਲੁਧਿਆਣਾ (ਮੁੱਲਾਂਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਏ ਦਿਨ ਵੱਡੇ-ਵੱਡੇ ਐਲਾਨ ਤੇ ਵੱਡੇ ਕਾਰਜਾਂ ਤੋਂ ਇਲਾਵਾ ਨੌਕਰੀਆਂ ਦੇਣ ਦੇ ਮਾਮਲੇ ’ਚ ਲੋਕਾਂ ਵਿਚ ਚਰਚਾ ਦਾ ਕੇਂਦਰ ਬਣ ਕੇ ਵਿਚਰ ਰਹੇ ਹਨ ਪਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਉਹ ਐਲਾਨ ਕਰ ਕੇ ਸਿੱਖ ਸੰਗਤਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਪੰਥਕ ਸਰਕਾਰਾਂ ਅਖਵਾਉਣ ਵਾਲੇ ਨਹੀਂ ਹਾਸਲ ਕਰ ਸਕੇ। ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਵਿਚ ਧਾਰਮਿਕ ਯਾਦਗਾਰ ਦਾ ਨੀਂਹ ਪੱਥਰ ਰੱਖਣ ਉਪਰੰਤ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਸੰਬਰ ਦਾ ਮਹੀਨਾ ਸੋਗ ਵਜੋਂ ਮਨਾਏਗੀ ਕਿਉਂਕਿ ਇਸ ਮਹੀਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਹੋਣ ਕਰ ਕੇ ਸਿੱਖ ਹਲਕਿਆਂ ’ਚ ਸੋਗ ਦਾ ਮਾਹੌਲ ਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ
ਇਸ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਆਪਣੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਇਸ ਮਹੀਨੇ ਵਿਚ ਕੋਈ ਵੀ ਖ਼ੁਸ਼ੀ ਦਾ ਸਮਾਗਮ ਕਿੱਧਰੇ ਵੀ ਨਾ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਛੋਟੇ ਸਾਹਿਬਜ਼ਾਦਿਆਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ। ਇਹ ਖ਼ਬਰ ਸੋਸ਼ਲ ਮੀਡੀਆ ’ਤੇ ਆਉਣ ਨਾਲ ਟਕਸਾਲੀ ਅਕਾਲੀ ਨੇਤਾ ਵੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਇਸ ਵੱਡੇ ਫ਼ੈਸਲੇ ਦੀ ਸ਼ਲਾਘਾ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
ਮੁੱਖ ਮੰਤਰੀ ਮਾਨ ਦੇ ਇਸ ਫ਼ੈਸਲੇ ਨਾਲ ਹੁਣ ਸਿੱਖ ਸੰਗਤ ਵੀ ਉਸ ਮਹੀਨੇ ’ਚ ਆਪਣੇ ਹੋਣ ਵਾਲੇ ਖ਼ੁਸ਼ੀ ਜਾਂ ਹੋਰ ਸਮਾਗਮ ਅੱਗੇ ਪਿੱਛੇ ਕਰ ਸਕਦੀ ਹੈ। ਬਾਕੀ ਜੋ ਸ਼ਹੀਦੀ ਜੋੜ ਮੇਲੇ ’ਤੇ ਲੱਡੂ, ਜਲੇਬੀਆਂ ਜਾਂ ਪਕੌੜੇ, ਪੰਘੂੜੇ ਜਾਂ ਮਨ ਪਰਚਾਵੇ ਦੇ ਹੋਰ ਸਾਧਨ ਹਨ, ਪਹਿਲਾਂ ਹੀ ਲੋਕਾਂ ਦੇ ਰੁਝਾਨਾਂ ’ਚੋਂ ਮਨਫੀ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ‘ਆਪ’ ਦੇ ਕਾਰਜਕਾਰੀ ਮੈਂਬਰ ਨੂੰ ਮਾਰੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8