ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ

Thursday, Sep 24, 2026 - 08:30 AM (IST)

ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ

ਅੰਮ੍ਰਿਤਸਰ (ਸਰਬਜੀਤ) : ਲਾਹੌਰ ਦੇ ਅੰਦਰੂਨ ਸ਼ਹਿਰ ਵਿਚ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਾਕਿਸਤਾਨ ਪੰਜਾਬ ਸਰਕਾਰ ਦਾ ਧਿਆਨ ਖਿੱਚਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ‘ਲਾਲ ਖੂਹ, ਕੱਟੜੀ ਚੰਦੂ’ ਦੀ ਮੌਜੂਦਾ ਸਥਿਤੀ ਦੀ ਤੁਰੰਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚ ਜਣੇਪੇ ਤੋਂ ਬਾਅਦ 24 ਸਾਲਾ ਮਹਿਲਾ ਦੀ ਹਾਲਤ ਵਿਗੜੀ, ਪਰਿਵਾਰ ਨੇ ਲਾਪਰਵਾਹੀ ਦੇ ਲਾਏ ਦੋਸ਼

ਮੁੱਖ ਮੰਤਰੀ ਨੂੰ ਭੇਜੇ ਪੱਤਰ ਦੀ ਕਾਪੀ ਪੰਜਾਬ ਸਰਕਾਰ ਦੇ ਪ੍ਰੋਵਿੰਸ਼ੀਅਲ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਵੀ ਭੇਜੀ ਗਈ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪੱਤਰ ਦਾ ਉਦੇਸ਼ ਕਿਸੇ ਸਰਕਾਰ, ਸੰਸਥਾ ਜਾਂ ਵਿਅਕਤੀ ’ਤੇ ਦੋਸ਼ ਲਗਾਉਣਾ ਨਹੀਂ, ਸਗੋਂ ਸਿੱਖ ਇਤਿਹਾਸ ਨਾਲ ਜੁੜੀ ਸਾਂਝੀ ਵਿਰਾਸਤ ਦੀ ਸੰਭਾਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਰਾਹੀਂ ‘ਲਾਲ ਖੂਹ, ਕੱਟੜੀ ਚੰਦੂ’ ਦੇ ਆਲੇ-ਦੁਆਲੇ ਉਸਾਰੀ ਜਾਂ ਤਬਦੀਲੀ ਸਬੰਧੀ ਚਿੰਤਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ’ਚ ਆਈਆਂ ਹਨ। ਇਸ ਲਈ ਅਨੁਮਾਨਾਂ ਦੀ ਬਜਾਏ ਅਧਿਕਾਰਤ ਤੱਥਾਂ ਦੇ ਆਧਾਰ ’ਤੇ ਜਾਂਚ ਕਰਵਾਈ ਜਾਵੇ। ਜੇਕਰ ਕੋਈ ਉਸਾਰੀ ਜਾਂ ਤਬਦੀਲੀ ਚੱਲ ਰਹੀ ਹੈ ਤਾਂ ਜਾਂਚ ਮੁਕੰਮਲ ਹੋਣ ਤੱਕ ਉਸ ਨੂੰ ਰੋਕਿਆ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਪਾਕਿਸਤਾਨ ਪੰਜਾਬ ਸਰਕਾਰ ਲੋੜੀਂਦੀ ਕਾਰਵਾਈ ਕਰਕੇ ਇਸ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਭੇਜੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News