48 ਘੰਟਿਆਂ ਤੋਂ ਟਾਵਰਾਂ ''ਤੇ ਚੜ੍ਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਦੀ ਸੂਬਾ ਸਰਕਾਰ ਨੂੰ ਚਿਤਾਵਨੀ, ਕਿਹਾ : ''ਨੌਕਰੀਆਂ ਲਵਾਂਗੇ ਜਾਂ ਮਰਾਂਗੇ''

Thursday, Sep 07, 2023 - 04:27 PM (IST)

48 ਘੰਟਿਆਂ ਤੋਂ ਟਾਵਰਾਂ ''ਤੇ ਚੜ੍ਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਦੀ ਸੂਬਾ ਸਰਕਾਰ ਨੂੰ ਚਿਤਾਵਨੀ, ਕਿਹਾ : ''ਨੌਕਰੀਆਂ ਲਵਾਂਗੇ ਜਾਂ ਮਰਾਂਗੇ''

ਪਟਿਆਲਾ (ਮਨਦੀਪ ਜੋਸਨ) : ਪਾਵਰਕਾਮ ’ਚ ਨੌਕਰੀਆਂ ਲੈਣ ਲਈ ਪਿਛਲੇ 48 ਘੰਟਿਆਂ ਤੋਂ ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਮੈਂਬਰ 66 ਕੇ. ਵੀ. ਬਿਜਲੀ ਟਾਵਰ ’ਤੇ ਡਟੇ ਹੋਏ ਹਨ, ਜਦਕਿ ਹੇਠਾਂ ਉਨ੍ਹਾਂ ਦੇ ਸਾਥੀਆਂ ਵੱਲੋਂ ਸਰਕਾਰ ਖਿ਼ਲਾਫ ਤਿੱਖੀ ਨਾਅਰੇਬਾਜ਼ੀ ਜਾਰੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਉਹ ਇਸੇ ਤਰ੍ਹਾਂ ਡਟੇ ਰਹਿਣਗੇ।

ਇਹ ਵੀ ਪੜ੍ਹੋ : ਟਾਂਡਾ ਇਲਾਕੇ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ

ਜਾਣਕਾਰੀ ਮੁਤਾਬਕ ਅਪ੍ਰੈਂਟਿਸਸ਼ਿਪ ਯੂਨੀਅਨ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅੱਜ ਵੀ ਕੋਈ ਗੱਲਬਾਤ ਹੁੰਦੀ ਦਿਖਾਈ ਨਹੀਂ ਦਿੱਤੀ। ਹੁਣ ਇਹ ਸੰਘਰਸ਼ ਹੋਰ ਤੇਜ਼ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ, ਜਿਸ ਕਾਰਨ ਸਥਿਤੀ ਕਾਫੀ ਤਣਾਅਪੂਰਨ ਹੋ ਸਕਦੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਉਕਤ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਸ ਵੱਲੋਂ ਲਾਠੀਚਾਰਜ ਤੋਂ ਬਾਅਦ ਇਹ ਲਾਈਨਮੈਨ ਇਸ ਟਾਵਰ ’ਤੇ ਜਾ ਚੜ੍ਹੇ ਸਨ, ਜੋ ਕਿ ਅਜੇ ਵੀ ਡਟੇ ਹੋਏ ਹਨ। ਅੱਜ ਇਨ੍ਹਾਂ ਲਾਈਨਮੈਨਾਂ ਦੇ ਨੇਤਾਵਾਂ ਨੇ ਐਲਾਨ ਕੀਤਾ ਕਿ ਜਾਂ ਤਾਂ ਉਹ ਨੌਕਰੀਆਂ ਲੈਣਗੇ ਜਾਂ ਫਿਰ ਮਰਨਗੇ। ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਇਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ। ਯੂਨੀਅਨ ਨੇਤਾਵਾਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨ ਕੇ ਉਨ੍ਹਾਂ ਉੱਪਰ ਤਸ਼ੱਦਦ ਕੀਤੀ ਹੈ, ਜਿਸ ਦਾ ਹਿਸਾਬ ਆਉਣ ਵਾਲੇ ਸਮੇਂ ਦੌਰਾਨ ਚੁਕਤਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਤੀਜੇ ਐਲਾਨ ਹੁੰਦਿਆਂ ਹੀ ਵਿਦਿਆਰਥੀਆ ਨੂੰ ਬਾਹਰ ਦਾ ਰਸਤਾ, ਬਿਨਾਂ ਆਈ. ਕਾਰਡ ਨਹੀਂ ਆ ਸਕਦੇ ਕੈਂਪਸ

ਉਨ੍ਹਾਂ ਆਖਿਆ ਕਿ ਇਕ ਪਾਸੇ ਸਰਕਾਰ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ, ਦੂਸਰੇ ਪਾਸੇ ਬੇਰੁਜ਼ਗਾਰਾਂ ਨੂੰ ਕੁੱਟਿਆ ਜਾ ਰਿਹਾ ਹੈ। ਨੇਤਾਵਾਂ ਨੇ ਕਿਹਾ ਕਿ ਅਸੀਂ ਪਾਵਰਕਾਮ ਮੈਨੇਜਮੈਂਟ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਾਂ। ਮੈਨੇਜਮੈਂਟ ਨੇ ਆਖਿਆ ਸੀ ਕਿ ਉਹ ਸਤੰਬਰ ਤੱਕ ਪੱਕੀ ਭਰਤੀ ਕਰ ਲੈਣਗੇ ਪਰ ਅਜੇ ਤੱਕ ਉਹ ਬੇਰੁਜ਼ਗਾਰ ਹੀ ਘੁੰਮ ਰਹੇ ਹਨ, ਜੋ ਕਿ ਬਹੁਤ ਮਾੜੀ ਗੱਲ ਹੈ। ਇਸ ਲਈ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਨਾਉਣਾ ਪਿਆ ਹੈ।ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਨੇ ਅੱਜ ਐਲਾਨ ਕੀਤਾ ਕਿ ਜੇਕਰ ਜਲਦ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਰਾਬਤਾ ਕਰ ਕੇ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਉਨ੍ਹਾਂ ਦੀ ਭਰਤੀ ਨਾ ਕੀਤੀ ਤਾਂ ਉਨ੍ਹਾਂ ਦਾ ਸੰਘਰਸ਼ ਤਿੱਖਾ ਰੂਪ ਲਵੇਗਾ। ਇਸ ਸੰਘਰਸ਼ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰ ਵੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।

ਇਹ ਵੀ ਪੜ੍ਹੋ : ਫਲਿਪਕਾਰਟ ਤੋਂ 434 ਰੁਪਏ ਰਿਫੰਡ ਕਰਾਉਣ ਦੇ ਚੱਕਰ 'ਚ 50,000 ਦੀ ਠੱਗੀ, 2 ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Anuradha

Content Editor

Related News