ਕੋਵਿਡ ਵਿਰੁੱਧ ਸੂਬੇ ਵਲੋਂ ਖਰਚੇ 501.07 ਕਰੋੜ ਦੀ ਖਰਚਾ ਰਾਸ਼ੀ ਨੂੰ ਮਿਲੀ ਪ੍ਰਵਾਨਗੀ

08/06/2020 2:59:52 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਕੋਵਿਡ-19 ਮਹਾਮਾਰੀ ਵਿਰੁੱਧ ਲੜਾਈ 'ਚ ਸੂਬਾ ਸਰਕਾਰ ਵਲੋਂ ਹੁਣ ਤੱਕ ਖਰਚੇ 501.07 ਕਰੋੜ ਦੀ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 501.07 ਕਰੋੜ ਰੁਪਏ 'ਚੋਂ 76.07 ਕਰੋੜ ਰੁਪਏ ਸਿਹਤ ਖੇਤਰ ਦੀ ਪ੍ਰਬੰਧਨ ਤੇ ਖਰੀਦ ਕਮੇਟੀ ਵਲੋਂ ਵੱਖ-ਵੱਖ ਉਪਕਰਨਾਂ ਦੀ ਖਰੀਦ ਅਤੇ ਰਾਹਤ 'ਤੇ ਖਰਚੇ ਗਏ ਹਨ, ਜਦਕਿ 425 ਕਰੋੜ ਰੁਪਏ ਵੱਖ-ਵੱਖ ਮਹਿਕਮਿਆਂ ਵਲੋਂ ਸਟੇਟ ਡਿਜਾਸਟਰ ਰਿਸਪਾਂਸ ਫੰਡ ਅਤੇ ਬਜਟ ਸਰੋਤਾਂ 'ਚੋਂ ਮਹਾਮਾਰੀ ਦੇ ਪ੍ਰਬੰਧਨ ਅਤੇ ਕਾਬੂ ਪਾਉਣ ਲਈ ਖਰਚੇ ਗਏ। ਵੱਖ-ਵੱਖ ਮਹਿਕਮਿਆਂ ਵਲੋਂ ਖਰਚੇ 425 ਕਰੋੜ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆ ਬੁਲਾਰੇ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 131.99 ਕਰੋੜ, ਮੈਡੀਕਲ ਸਿੱਖਿਆ ਤੇ ਖੋਜ ਵਲੋਂ 36.16 ਕਰੋੜ ਰੁਪਏ, ਟਰਾਂਸਪੋਰਟ ਵਲੋਂ 3.77 ਕਰੋੜ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ 10.12 ਕਰੋੜ, ਪੇਂਡੂ ਵਿਕਾਸ ਵਲੋਂ 10.11 ਕਰੋੜ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਲੋਂ 14.04 ਕਰੋੜ, ਲੋਕ ਨਿਰਮਾਣ ਵਿਭਾਗ ਵਲੋਂ 45.05 ਕਰੋੜ, ਜੇਲ ਵਿਭਾਗ ਵਲੋਂ 0.11 ਕਰੋੜ ਰੁਪਏ, ਖੁਰਾਕ ਤੇ ਸਿਵਲ ਸਪਲਾਈਜ਼ ਵਲੋਂ 78.2 ਕਰੋੜ ਰੁਪਏ, ਡਿਪਟੀ ਕਮਿਸ਼ਨਰਾਂ ਵਲੋਂ ਸੂਬੇ ਵਿਚ ਕੋਵਿਡ ਕੇਅਰ ਸੈਂਟਰਾਂ ਦੇ ਵਿਕਾਸ, ਸੰਚਾਲਨ ਤੇ ਰੱਖ-ਰਖਾਅ ਲਈ 12.65 ਕਰੋੜ ਰੁਪਏ, ਜਲ ਸਪਲਾਈ ਤੇ ਸੈਨੀਟੇਸ਼ਨ ਵਲੋਂ 4.86 ਕਰੋੜ, ਗ੍ਰਹਿ ਵਿਭਾਗ ਵਲੋਂ 3.62 ਕਰੋੜ, ਸਥਾਨਕ ਸਰਕਾਰ ਵਲੋਂ 8.79 ਕਰੋੜ ਅਤੇ ਡਿਪਟੀ ਕਮਿਸ਼ਨਰਾਂ ਵਲੋਂ 65.22 ਕਰੋੜ ਖਰਚੇ ਗਏ ਹਨ।

ਇਹ ਵੀ ਪੜ੍ਹੋ : ਨਵਜੋਤ ਕੌਰ ਦਾ 'ਭਾਜਪਾ' ਬਾਰੇ ਵੱਡਾ ਬਿਆਨ, ਕੀ ਸਿੱਧੂ ਜੋੜਾ ਕਰੇਗਾ ਵਾਪਸੀ?

ਸੂਬਾ ਸਰਕਾਰ ਨੇ ਕੋਵਿਡ ਵਿਰੁੱਧ ਲੜਾਈ ਵਿਚ ਸੂਬਾਈ ਆਫਤ ਪ੍ਰੰਬਧਨ ਫੰਡ ਅਤੇ ਬਜਟ ਸਰੋਤਾਂ ਵਿਚੋਂ ਕੁੱਲ 470 ਕਰੋੜ ਦੇ ਫੰਡ ਅਲਾਟ ਕੀਤੇ ਜਿਨ੍ਹਾਂ ਵਿਚੋਂ 90.42 ਫੀਸਦੀ ਖਰਚੇ ਜਾ ਚੁੱਕੇ ਹਨ।ਇਸ ਤੋਂ ਇਲਾਵਾ 76.07 ਕਰੋੜ ਰੁਪਏ ਸਿਹਤ ਖੇਤਰ ਦੀ ਪ੍ਰਬੰਧਨ ਤੇ ਖਰੀਦ ਕਮੇਟੀ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਮੈਡੀਕਲ ਸਿੱਖਿਆ ਅਤੇ ਪੁਲਸ ਵਿਭਾਗ ਲਈ ਪੀ. ਪੀ. ਈ. ਕਿੱਟਾਂ, ਐੱਨ.-95 ਮਾਸਕ, ਤੀਹਰੀ ਪਰਤ ਵਾਲੇ ਮਾਸਕ ਅਤੇ ਵੀ. ਟੀ. ਐੱਮ. ਕਿੱਟਾਂ ਸਮੇਤ ਉਪਕਰਨਾਂ ਦੀ ਖਰੀਦ 'ਤੇ ਖਰਚੇ। ਜ਼ਿਕਰਯੋਗ ਹੈ ਕਿ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਦੀ ਵਧੀਕ ਮੁੱਖ ਸਕੱਤਰ ਦੀ ਅਗਵਾਈ ਵਿਚ ਸਿਹਤ ਖੇਤਰ ਦੀ ਖਰੀਦ ਕਮੇਟੀ ਦਾ ਗਠਨ 28 ਮਾਰਚ, 2020 ਨੂੰ ਕੀਤਾ ਗਿਆ।

ਇਹ ਵੀ ਪੜ੍ਹੋ : ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਭਿਆਨਕ ਰੂਪ, ਇਕ ਮਰੀਜ਼ ਦੀ ਮੌਤ ਤੇ ਵੱਡੀ ਗਿਣਤੀ 'ਚ ਫਿਰ ਮਿਲੇ ਪਾਜ਼ੇਟਿਵ ਕੇਸ


Anuradha

Content Editor

Related News