ਪਰਾਲੀ ਨਿਪਟਾਰੇ ਲਈ ਹੁਣ ਤਕ 31,970 ਖੇਤੀਬਾੜੀ ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ

Wednesday, Sep 15, 2021 - 05:18 PM (IST)

ਪਰਾਲੀ ਨਿਪਟਾਰੇ ਲਈ ਹੁਣ ਤਕ 31,970 ਖੇਤੀਬਾੜੀ ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ (ਅਸ਼ਵਨੀ) : ਝੋਨੇ ਦੀ ਕਟਾਈ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਅਨੁਸਾਰ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪੰਜਾਬ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ. ਐੱਸ. ਸੀ.) ਨੂੰ ਹੁਣ ਤੱਕ 31,970 ਖੇਤੀਬਾੜੀ ਮਸ਼ੀਨਾਂ/ਸਮੱਗਰੀ ਸਬਸਿਡੀ ’ਤੇ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ, ਪੰਚਾਇਤਾਂ, ਕਿਸਾਨ ਸੁਸਾਇਟੀਆਂ ਅਨੁਸਾਰ ਰਜਿਸਟਰਡ ਕਸਟਮ ਹਾਇਰਿੰਗ ਸੈਂਟਰਾਂ ਅਤੇ ਕਿਸਾਨਾਂ ਤੋਂ ਪ੍ਰਾਪਤ ਹੋਈਆਂ 10,297 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਇਸ ਵਿਚ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 10023 ਮਸ਼ੀਨਾਂ, ਕਸਟਮ ਹਾਇਰਿੰਗ ਸੈਂਟਰਾਂ ਲਈ 15498 ਮਸ਼ੀਨਾਂ, ਪੰਚਾਇਤਾਂ ਲਈ 5543, ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਲਈ 906 ਮਸ਼ੀਨਾਂ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਹੁਣ ਤਕ 31,970 ਮਸ਼ੀਨਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ : ਉਮਰਾਨੰਗਲ ਨੂੰ ਉਚਿਤ ਸੁਰੱਖਿਆ ਉਪਲੱਬਧ ਕਰਵਾਉਣ ਲਈ ਕੇਂਦਰ ਨੇ ਭੇਜਿਆ ਪੰਜਾਬ ਨੂੰ ਪੱਤਰ

ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਮੋਗਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਜ਼ਿਆਦਾ ਪ੍ਰਭਾਵਿਤ ਜ਼ਿਲਿਆਂ ਦੇ ਤੌਰ ’ਤੇ ਸ਼ਨਾਖਤ ਕੀਤਾ ਗਿਆ ਹੈ, ਜਿੱਥੇ ਪਿਛਲੇ ਸਮੇਂ ਵਿਚ ਝੋਨੇ ਦੀ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਸਨ।       

ਇਹ ਵੀ ਪੜ੍ਹੋ : ਕਿਸਾਨਾਂ ਦੇ ਹੁਕਮਾਂ ਖ਼ਿਲਾਫ਼ ਚੋਣਾਵੀਂ ਸਮਾਗਮਾਂ ਨੂੰ ਅੰਜਾਮ ਦੇ ਰਹੀ ਹੈ ਕਾਂਗਰਸ : ਅਮਨ ਅਰੋੜਾ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News