ਵਪਾਰਕ ਅਦਾਰਿਆਂ ਨੂੰ ਨਵੇਂ ਉਦਯੋਗ ਸਥਾਪਤ ਕਰਨ ਲਈ 4.91 ਕਰੋੜ ਰੁਪਏ ਦੀਆਂ ਰਿਆਇਤਾਂ ਨੂੰ ਮਨਜ਼ੂਰੀ
Wednesday, Dec 20, 2023 - 06:28 PM (IST)
ਜਲੰਧਰ (ਬਿਊਰੋ) : ਇੰਡਸਟ੍ਰੀਅਲ ਅਤੇ ਬਿਜ਼ਨਸ ਡਿਵੈਲਪਮੈਂਟ ਪਾਲਿਸੀ-2022 ਅਧੀਨ ਗਠਿਤ ਜ਼ਿਲ੍ਹਾ ਪੱਧਰੀ ਸਕਰੂਟਨੀ ਕਮੇਟੀ ਨੇ ਬੁੱਧਵਾਰ ਨੂੰ ਤਿੰਨ ਵਪਾਰਕ ਅਦਾਰਿਆਂ ਨੂੰ ਨਵੇਂ ਉਦਯੋਗ ਸਥਾਪਤ ਕਰਨ ਲਈ 4.91 ਕਰੋੜ ਰੁਪਏ ਦੀਆਂ ਰਿਆਇਤਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜੀ. ਜੀ. ਆਰ. ਕਲੱਬਜ਼ ਪ੍ਰਾਈਵੇਟ ਲਿਮਟਿਡ, ਐੱਮ.ਡੀ. ਟੀ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਅਤੇ ਬਾਲਾਜੀ ਵਾਇਰਸ ਸਮੇਤ ਤਿੰਨ ਉਦਯੋਗਾਂ ਨੂੰ ਸੀ.ਐੱਲ.ਯੂ. ਚਾਰਜਿਜ਼, ਐਕਸਟਰਨਲ ਡਿਵੈਲਪਮੈਂਟ ਚਾਰਜਿਜ਼ ਅਤੇ ਹੋਰਨਾਂ ਵਿੱਚ 4.91 ਕਰੋੜ ਰੁਪਏ ਦੀਆਂ ਰਿਆਇਤਾਂ ਨੂੰ ਮਨਜ਼ੂਰੀ ਦਿੱਤੀ। ਸਾਰੰਗਲ ਨੇ ਕਿਹਾ ਕਿ ਪ੍ਰਸ਼ਾਸਨ ਨਿਵੇਸ਼ਕਾਂ ਨੂੰ ਨਵੀਆਂ ਇਕਾਈਆਂ ਸਥਾਪਤ ਕਰਨ ’ਚ ਮਦਦ ਕਰਨ ਲਈ ਵਚਨਬੱਧ ਹੈ ਅਤੇ ਉਦਯੋਗਾਂ ਦੀ ਸਹਾਇਤਾ ਲਈ ਇੱਕ ਸਮਰਪਿਤ ਸੈੱਲ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ, ਜਿਸ ਰਾਹੀਂ ਬਿਜ਼ਨਸ ਫਸਟ ਪੋਰਟਲ ਅਧੀਨ ਨਵੀਆਂ ਇਕਾਈਆਂ ਲਈ ਤੁਰੰਤ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਮੁੱਖ ਮੰਤਰੀ ਨੇ ਬਕਾਇਆ ਮਸਲਿਆਂ ਦੇ ਹੱਲ ਲਈ ਬਣਾਈ ਕਮੇਟੀ
ਉਨ੍ਹਾਂ ਵਪਾਰੀ ਵਰਗ ਨੂੰ ਜ਼ਿਲ੍ਹੇ ’ਚ ਵੱਧ ਤੋਂ ਵੱਧ ਨਿਵੇਸ਼ ਕਰਨ ਦੀ ਅਪੀਲ ਕੀਤੀ ਕਿਉਂਜੋ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਪਹਿਲਾਂ ਹੀ ਉਦਯੋਗ ਪੱਖੀ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਨਿਵੇਸ਼ ਨਾਲ ਨਾ ਸਿਰਫ਼ ਜ਼ਿਲ੍ਹੇ ਦੇ ਵਿਕਾਸ ਵਿੱਚ ਮਦਦ ਮਿਲੇਗੀ ਸਗੋਂ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀ.ਐੱਮ. ਜ਼ਿਲ੍ਹਾ ਉਦਯੋਗ ਕੇਂਦਰ ਦੀਪ ਸਿੰਘ ਗਿੱਲ, ਐੱਫ.ਐੱਮ. ਡੀ.ਆਈ.ਸੀ. ਮਨਜੀਤ ਲਾਲੀ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਭਾਜਪਾ ਦੇ 3 ਨਵੇਂ ਮੁੱਖ ਮੰਤਰੀਆਂ ਸਮੇਤ ਕਈ ਕੇਂਦਰੀ ਮੰਤਰੀ ਏ. ਬੀ. ਵੀ. ਪੀ. ’ਚੋਂ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8