ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ ''ਚ 71 ਬੂਥ ਵਧੇ, ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧ ਕੇ ਹੋਈ 1997
Monday, Aug 03, 2026 - 11:46 AM (IST)
ਜਲੰਧਰ (ਪੁਨੀਤ)-ਆਗਾਮੀ ਚੋਣਾਂ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਵੋਟਰ ਪੱਖੀ ਬਣਾਉਣ ਦੀ ਦਿਸ਼ਾ ਵਿਚ ਭਾਰਤ ਚੋਣ ਕਮਿਸ਼ਨ ਨੇ ਜਲੰਧਰ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜ਼ੇਸ਼ਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1926 ਤੋਂ ਵਧ ਕੇ 1997 ਹੋ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਕਮਿਸ਼ਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਜ਼ਿਲ੍ਹੇ ਵਿਚ ਕੁੱਲ੍ਹ 71 ਨਵੇਂ ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋ ਗਿਆ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਵੋਟ ਕੇਂਦਰ ਤੱਕ ਪਹੁੰਚਣ ਵਿਚ ਪਹਿਲਾਂ ਨਾਲੋਂ ਵੱਧ ਸਹੂਲਤ ਮਿਲੇਗੀ ਅਤੇ ਚੋਣ ਪ੍ਰਕਿਰਿਆ ਦਾ ਸੰਚਾਲਨ ਵੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਰੈਸ਼ਨੇਲਾਈਜ਼ੇਸ਼ਨ ਭਾਰਤ ਚੋਣ ਕਮਿਸ਼ਨ ਦੇ ਤੈਅ ਮਾਪਦੰਡਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ ਹੈ। ਕਮਿਸ਼ਨ ਦਾ ਉਦੇਸ਼ ਹਰੇਕ ਵੋਟ ਕੇਂਦਰ ’ਤੇ ਵੋਟਰਾਂ ਦੀ ਗਿਣਤੀ ਨੂੰ ਸੰਤੁਲਿਤ ਰੱਖਣਾ ਅਤੇ ਵੋਟ ਕੇਂਦਰਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਉਣਾ ਹੈ। ਇਸੇ ਤਹਿਤ ਜ਼ਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਪੋਲਿੰਗ ਸਟੇਸ਼ਨਾਂ ਦੀ ਵਿਸਥਾਰਿਤ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਨਵੇਂ ਬੂਥ ਬਣਾਉਣ, ਕੁਝ ਬੂਥਾਂ ਦਾ ਮਿਲਾਨ ਕਰਨ ਅਤੇ ਲੋੜ ਅਨੁਸਾਰ ਹੋਰ ਬਦਲਾਅ ਕਰਨ ਦਾ ਪ੍ਰਸਤਾਵ ਤਿਆਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪ੍ਰਸਤਾਵ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਵਿਸਥਾਰਿਤ ਚਰਚਾ ਕੀਤੀ ਗਈ ਸੀ। ਵੱਖ-ਵੱਖ ਸਿਅਾਸੀ ਪਾਰਟੀਆਂ ਤੋਂ ਸੁਝਾਅ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਦੀ ਸਹਿਮਤੀ ਦੇ ਆਧਾਰ ’ਤੇ ਪ੍ਰਸਤਾਵ ਮੁੱਖ ਚੋਣ ਅਫ਼ਸਰ ਪੰਜਾਬ ਜ਼ਰੀਏ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਭੇਜਿਆ ਗਿਆ ਸੀ। ਕਮਿਸ਼ਨ ਵੱਲੋਂ ਪ੍ਰਸਤਾਵ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਜ਼ਿਲੇ ਵਿਚ ਲਾਗੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੇਂ ਰੈਸ਼ਨੇਲਾਈਜ਼ੇਸ਼ਨ ਨਾਲ ਵੋਟ ਕੇਂਦਰਾਂ ’ਤੇ ਭੀੜ ਘਟੇਗੀ, ਵੋਟਰਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਵੋਟ ਕੇਂਦਰ ਉਪਲੱਬਧ ਹੋਣਗੇ ਅਤੇ ਚੋਣ ਡਿਊਟੀ ’ਚ ਤਾਇਨਾਤ ਕਰਮਚਾਰੀਆਂ ਨੂੰ ਵੀ ਬਿਹਤਰ ਵਿਵਸਥਾਵਾਂ ਮਿਲ ਸਕਣਗੀਆਂ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਵੀ ਸੋਧੀ ਪੋਲਿੰਗ ਸਟੇਸ਼ਨਾਂ ਦੀ ਸੂਚੀ ਉਪਲੱਬਧ ਕਰਵਾਈ ਜਾ ਰਹੀ ਹੈ, ਤਾਂ ਜੋ ਆਗਾਮੀ ਚੋਣਾਂ ਤੋਂ ਪਹਿਲਾਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
26 ਨਵੇਂ ਪੋਲਿੰਗ ਸਟੇਸ਼ਨ ਕਰਤਾਰਪੁਰ ’ਚ ਜੋੜੇ
ਮਨਜ਼ੂਰੀ ਅਨੁਸਾਰ ਵਿਧਾਨ ਸਭਾ ਹਲਕਾ ਫਿਲੌਰ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 242 ਤੋਂ ਵਧ ਕੇ 244, ਨਕੋਦਰ ਵਿਚ 252 ਤੋਂ 255, ਸ਼ਾਹਕੋਟ ਵਿਚ 250 ਤੋਂ 252, ਕਰਤਾਰਪੁਰ ਵਿਚ 199 ਤੋਂ 225, ਆਦਮਪੁਰ ਵਿਚ 210 ਤੋਂ 216, ਜਲੰਧਰ ਪੱਛਮੀ ਵਿਚ 181 ਤੋਂ 192, ਜਲੰਧਰ ਕੇਂਦਰੀ ਵਿਚ 185 ਤੋਂ 191, ਜਲੰਧਰ ਉੱਤਰੀ ਵਿਚ 195 ਤੋਂ 204 ਅਤੇ ਜਲੰਧਰ ਛਾਉਣੀ ਵਿਚ 212 ਤੋਂ ਵਧਾ ਕੇ 218 ਕਰ ਦਿੱਤੀ ਗਈ ਹੈ। ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਵਿਚ 6 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਦਕਿ 3 ਪੋਲਿੰਗ ਸਟੇਸ਼ਨਾਂ ਦਾ ਮਿਲਾਨ ਵੀ ਕੀਤਾ ਗਿਆ ਹੈ। ਸਭ ਤੋਂ ਵੱਧ 26 ਨਵੇਂ ਪੋਲਿੰਗ ਸਟੇਸ਼ਨ ਕਰਤਾਰਪੁਰ ਵਿਧਾਨ ਸਭਾ ਹਲਕੇ ਵਿਚ ਜੋੜੇ ਗਏ ਹਨ।
ਇਹ ਵੀ ਪੜ੍ਹੋ: ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
