ਪੰਜਾਬ ਵਿਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

04/07/2024 6:47:50 PM

ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਭਲਕੇ ਯਾਨੀ ਕਿ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਇਥੇ ਦੱਸਣਯੋਗ ਹੈ ਕਿ 8 ਅਪ੍ਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ: ਜਲੰਧਰ 'ਚ CM ਭਗਵੰਤ ਮਾਨ ਦੀ ਵਾਲੰਟੀਅਰਾਂ ਨਾਲ ਮਿਲਣੀ, ਵਿਰੋਧੀਆਂ 'ਤੇ ਸਾਧੇ ਤਿੱਖੇ ਨਿਸ਼ਾਨੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News