ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
Tuesday, Apr 07, 2026 - 06:15 PM (IST)
ਅੰਮ੍ਰਿਤਸਰ : 9 ਅਪ੍ਰੈਲ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜ਼ਿਲਾ ਅੰਮ੍ਰਿਤਸਰ ਵਿਖੇ ਛੁੱਟੀ ਐਲਾਨਣ ਦੀ ਮੰਗ ਉਠੀ ਹੈ। ਸੇਵਕ ਜੱਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ 9 ਅਪ੍ਰੈਲ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਏਗਾ। ਅੱਜ ਮੁੱਖ ਸੇਵਾਦਾਰ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ 9 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 8 ਵਜੇ ਪਾਏ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਾਅਦ ਦੁਪਹਿਰ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਏਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ, ਲੱਗ ਸਕਦਾ ਹੈ ਚੋਣ ਜ਼ਾਬਤਾ
ਇਸ ਮੌਕੇ ਪ੍ਰਬੰਧਕਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 9 ਅਪ੍ਰੈਲ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜ਼ਿਲਾ ਅੰਮ੍ਰਿਤਸਰ ਵਿਖੇ ਛੁੱਟੀ ਦਾ ਐਲਾਨ ਕੀਤਾ ਜਾਵੇ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮ ਸਿੰਘ, ਗੁਰਦੁਆਰਾ ਸੰਤੋਖਸਰ ਸਾਹਿਬ ਦੇ ਗ੍ਰੰਥੀ ਆਜ਼ਾਦਵਿੰਦਰ ਸਿੰਘ, ਬਲਬੀਰ ਸਿੰਘ, ਤਰਲੋਚਨ ਸਿੰਘ, ਮਨਜੀਤ ਸਿੰਘ ਮਗਾ, ਸ਼ਹੀਦ ਸਿੰਘ, ਹਰਜੀਤ ਸਿੰਘ ਗੁਰਦਾਸ ਹਾਲ ਮਨਜੀਤ ਸਿੰਘ ਫੌਜੀ, ਹਰਪ੍ਰੀਤ ਸਿੰਘ ਹੈਪੀ, ਮਨਜੀਤ ਸਿੰਘ ਮਿੱਤੀ, ਗੁਰ ਪ੍ਰਸਾਦਿ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
