ਅਜਨਾਲਾ 'ਚ ਵੋਟ ਪਾਉਣ ਨੂੰ ਲੈ ਕੇ ਹੋਈ ਬਹਿਸਬਾਜ਼ੀ, ਰੋਕੀ ਵੋਟਿੰਗ ਪ੍ਰਕਿਰਿਆ
Tuesday, Oct 15, 2024 - 12:31 PM (IST)
ਅਜਨਾਲਾ (ਗੁਰਜੰਟ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਚੱਕ ਡੋਗਰਾ ਵਿਖੇ ਪੈ ਰਹੀਆਂ ਪੰਚਾਇਤੀ ਚੋਣਾਂ ਦੀਆਂ ਵੋਟਾਂ ਦੌਰਾਨ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇੱਕ ਵਿਅਕਤੀ ਵੱਲੋਂ ਵੋਟ ਪਾਉਣ ਨੂੰ ਲੈ ਕੇ ਮਾਮੂਲੀ ਬਹਿਸਬਾਜ਼ੀ ਕੀਤੀ ਗਈ। ਇਸ ਸਥਿਤੀ ਕਾਰਨ ਚੋਣ ਪ੍ਰਕਿਰਿਆ ਥੋੜੀ ਦੇਰ ਲਈ ਬੰਦ ਕਰ ਦਿੱਤੀ ਗਈ ਸੀ। ਇਸ ਦੌਰਾਨ ਬਹਿਸਬਾਜ਼ੀ ਇੰਨੀ ਜ਼ਿਆਦਾ ਹੋ ਗਈ ਕਿ ਦੇਖਦਿਆਂ ਦੇਖਦਿਆਂ ਗੱਲ ਹੱਥੋਪਾਈ ਤੱਕ ਪਹੁੰਚ ਗਈ।
ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼
ਘਟਨਾ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਗਈ, ਜਿਹਨਾਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਵੋਟਿੰਗ ਦੀ ਪ੍ਰਕਿਰਿਆ ਮੁੜ ਤੋਂ ਸ਼ੁਰੂ ਕਰਵਾਈ।
ਇਹ ਵੀ ਪੜ੍ਹੋ - ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਦੌਰਾਨ ਵੱਡੀ ਘਟਨਾ, ਚੱਲੇ ਇੱਟਾਂ-ਰੋੜੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8