ਕਿਸਾਨਾਂ ਨਾਲ ਮੀਟਿੰਗ ਮਗਰੋਂ ਬੋਲੇ ਕੇਂਦਰੀ ਮੰਤਰੀ, "ਅਸੀਂ ਅਜੇ ਵੀ ਆਸਵੰਦ, ਸਾਰੀਆਂ ਗੱਲਾਂ ਦਾ ਨਿਕਲੇਗਾ ਹੱਲ"

02/13/2024 6:05:42 AM

ਨੈਸ਼ਨਲ ਡੈਸਕ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਹੈ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਵੀ ਕੇਂਦਰੀ ਮੰਤਰੀਆਂ ਪੀਯੂਸ਼ ਗੋਇਲ, ਅਰਜੁਨ ਮੁੰਡਾ, ਨੀਤਿਆਨੰਦ ਰਾਏ ਤੇ ਪੰਜਾਬ ਕੈਬਨਿਟ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਗਈ। ਕਰੀਬ ਸਾਢੇ 5 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨਾਂ ਤੇ ਕੇਂਦਰ ਵਿਚਾਲੇ ਸਹਿਮਤੀ ਨਹੀਂ ਬਣ ਸਕੀ ਤੇ ਉਨ੍ਹਾਂ ਵੱਲੋਂ 13 ਫ਼ਰਵਰੀ ਦੀ ਦਿੱਲੀ ਕੂਚ ਦਾ ਸੱਦਾ ਕਾਇਮ ਰੱਖਣ ਦਾ ਐਲਾਨ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਦੌਰਾਨ ਟਕਰਾਅ ਦਾ ਖ਼ਤਰਾ! ਇਨ੍ਹਾਂ ਚੀਜ਼ਾਂ 'ਤੇ ਲੱਗੀ ਪਾਬੰਦੀ, ਐਡਵਾਈਜ਼ਰੀ ਜਾਰੀ

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਜੁਨ ਮੁੰਡਾ ਨੇ ਕਿਹਾ ਕਿ ਸਾਡੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਈ ਹੈ। ਹਰ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਹੈ। ਸਰਕਾਰ ਵੀ ਚਾਹੁੰਦੀ ਹੈ ਕਿ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇ। ਇਸੇ ਲਈ ਅਸੀਂ ਇੱਥੇ ਸਰਕਾਰ ਦੇ ਨੁਮਾਇੰਦੇ ਬਣ ਕੇ ਆਏ ਹਾਂ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵਿਚ ਸਾਰੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ'! ਟੀਕਾ ਲਗਾਉਂਦੇ ਸਾਰ ਹੋਈ ਮੌਤ

ਕੇਂਦਰੀ ਮੰਤਰੀ ਨੇ ਕਿਹਾ ਕਿ ਮੀਟਿੰਗ 'ਚ ਸਾਰੇ ਵਿਸ਼ਿਆਂ 'ਤੇ ਚਰਚਾ ਕੀਤੀ ਗਈ ਅਤੇ ਜ਼ਿਆਦਾਤਰ ਵਿਸ਼ਿਆਂ 'ਤੇ ਸਹਿਮਤੀ ਵੀ ਬਣ ਗ, ਪਰ ਕਈ ਨੁਕਤੇ ਅਜਿਹੇ ਸਨ ਜਿਨ੍ਹਾਂ ਦੇ ਸਥਾਈ ਹੱਲ ਲਈ ਕਮੇਟੀ ਬਣਾ ਕੇ ਕੰਮ ਕਰਨ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਸਾਨੂੰ ਅਜੇ ਵੀ ਉਮੀਦ ਹੈ ਕਿ ਗੱਲਬਾਤ ਅੱਗੇ ਵੀ ਜਾਰੀ ਰਹੇਗੀ ਅਤੇ ਸਭ ਕੁਝ ਹੱਲ ਹੋ ਜਾਵੇਗਾ। ਸਾਡਾ ਉਦੇਸ਼ ਕਿਸਾਨਾਂ ਅਤੇ ਆਮ ਜਨਤਾ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਆਉਣ ਵਾਲੇ ਦਿਨਾਂ ਵਿਚ ਵੀ ਮਸਲੇ ਹੱਲ ਕਰਨ ਲਈ ਯਤਨ ਜਾਰੀ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News