ਜਲੰਧਰ ਸਮਾਰਟ ਸਿਟੀ ਘਪਲੇ ਨੂੰ ਲੈ ਕੇ ਅਰਜੁਨ ਰਾਮ ਮੇਘਵਾਲ ਨੇ ਹਰਦੀਪ ਪੁਰੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

Monday, Jan 08, 2024 - 06:23 PM (IST)

ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਜਲੰਧਰ ਸਮਾਰਟ ਸਿਟੀ ਦੇ ਮਹਾ ਘਪਲੇ ਨੂੰ ਲੈ ਕੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਮੰਤਰੀ ਹਰਦੀਪ ਪੁਰੀ ਨੂੰ ਪੱਤਰ ਲਿਖ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪੱਤਰ ਲਿਖ ਕੇ ਮੇਘਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਮਾਰਟ ਸਿਟੀ ਸਕੀਮ ਤਹਿਤ ਵਿਕਾਸ ਕਾਰਜਾਂ ਲਈ ਜਲੰਧਰ ਨੂੰ ਇਕ ਹਜ਼ਾਰ ਕਰੋੜ ਦੀ ਰਾਸ਼ੀ ਵਿਕਾਸ ਕਾਰਜਾਂ ਨੂੰ ਕਰਨ ਲਈ ਪੰਜਾਬ ਸਰਕਾਰ ਦੇ ਮੱਧ ਨਾਲ ਜਲੰਧਰ ਨੂੰ ਮਨਜ਼ੂਰ ਕੀਤੀ ਗਈ ਸੀ ਪਰ ਨਗਰ ਨਿਗਮ ਜਲੰਧਰ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਕਾਰਨ ਸਮਾਰਟ ਸਿਟੀ ਪ੍ਰਾਜੈਕਟ ਦੇ ਨਿਰਧਾਰਤ ਕੰਮਾਂ ਦੇ ਆਪਣੀ ਮਨ-ਮਰਜ਼ੀ ਅਨੁਸਾਰ ਵੱਖ-ਵੱਖ ਤਰੀਕਿਆਂ ਨਾਲ ਵੱਖ-ਵੱਖ ਸਕੀਮਾਂ ਬਣਾਈਆਂ ਗਈਆਂ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਗਰਾਂਟ ਦੀ ਦੁਰਵਰਤੋਂ ਕਰਕੇ ਭ੍ਰਿਸ਼ਟਾਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਦੇ ਨਾਂ 'ਤੇ ਪੈਸਾ ਖ਼ਰਚ ਕਰਨ 'ਚ ਵੱਡਾ ਘਪਲਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਜਲੰਧਰ ਸ਼ਹਿਰ ਦੇ ਲੋਕਾਂ ਨੂੰ ਚੰਗੀਆਂ ਸੁਵਿਧਾਵਾਂ, ਸਾਫ਼ ਪਾਣੀ, ਚੰਗੀਆਂ ਸੜਕਾਂ, ਸਟਰੀਟ ਲਾਈਟਾਂ, ਸੀਵਰੇਜ ਸਿਸਟਮ, ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਭਗ 1000 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ। 

ਭਾਰਤੀ ਜਨਤਾ ਪਾਰਟੀ ਜਲੰਧਰ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੇ ਮੰਗ ਕੀਤੀ ਹੈ ਕਿ ਉਪਰੋਕਤ ਮਾਮਲੇ ਦੀ ਕੇਂਦਰ ਸਰਕਾਰ ਦੀ ਕਿਸੇ ਵੀ ਸੰਸਥਾ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਗਰਾਂਟ ਦੇ ਪੈਸੇ ਦੀ ਦੁਰਵਰਤੋਂ/ਭ੍ਰਿਸ਼ਟਾਚਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। 

PunjabKesari

ਇਹ ਵੀ ਪੜ੍ਹੋ : ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਨੂੰ ਲੈ ਕੇ ਮੰਤਰੀ ਜਿੰਪਾ ਦਾ ਅਹਿਮ ਬਿਆਨ

ਜ਼ਿਕਰਯੋਗ ਹੈ ਕਿ ਭਾਜਪਾ ਨੇ ਆਉਣ ਵਾਲੀਆਂ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਸਮਾਰਟ ਸਿਟੀ ਘਪਲੇ ਦਾ ਜਿੰਨ ਬਾਹਰ ਆ ਗਿਆ ਹੈ। ਬੀਤੇ ਦਿਨੀਂ ਹੀ ਭਾਜਪਾ ਆਗੂਆਂ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਿਟੀ ਪ੍ਰਾਜੈਕਟ ਤਹਿਤ ਕੇਂਦਰ ਸਰਕਾਰ ਤੋਂ ਮਿਲੇ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਸੀ. ਬੀ. ਆਈ. ਜਾਂ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਰਾਜੇਸ਼ ਕਪੂਰ, ਅਸ਼ੋਕ ਸਰੀਨ ਅਤੇ ਹੋਰ ਆਗੂਆਂ ਨੇ ਕਿਹਾ ਸੀ ਕਿ ਪੰਜਾਬ ’ਚ ਕਾਂਗਰਸ ਦੇ ਰਾਜ ’ਚ ਮੋਦੀ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਵਿਕਾਸ ਕਾਰਜਾਂ ਲਈ ਕਰੀਬ 1000 ਕਰੋੜ ਰੁਪਏ ਦੀ ਗਰਾਂਟ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ ਭੇਜੀ ਗਈ ਸੀ, ਜਿਸ ’ਚ ਐੱਲ. ਈ. ਡੀ. ਪ੍ਰਾਜੈਕਟ, ਸ਼ਹਿਰ ਦੇ ਚੌਂਕ, ਪਾਰਕ, ਫਲਾਈਓਵਰ ਦੇ ਹੇਠਾਂ ਸੁੰਦਰੀਕਰਨ ਕਰਨ, ਸਮਾਰਟ ਸੜਕਾਂ ਦੀ ਉਸਾਰੀ ਆਦਿ ਵੱਖ-ਵੱਖ ਕੰਮ ਕੀਤੇ ਜਾਣੇ ਸਨ ਪਰ ਨਗਰ ਨਿਗਮ ਜਲੰਧਰ ਦੇ ਕੁਝ ਅਧਿਕਾਰੀਆਂ, ਆਗੂਆਂ ਅਤੇ ਠੇਕੇਦਾਰਾਂ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਤਾਇਨਾਤ ਕਰਕੇ ਪ੍ਰਾਜੈਕਟਾਂ ’ਚ ਖੁੱਲ੍ਹ ਕੇ ਭ੍ਰਿਸ਼ਟਾਚਾਰ ਕੀਤਾ।

ਇਹ ਵੀ ਪੜ੍ਹੋ : ਬਿਜਲੀ ਡਿਫ਼ਾਲਟਰਾਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿਕੰਜਾ, ਸਮਾਰਟ ਮੀਟਰ ਲੱਗਣ ਦੇ ਨਾਲ ਹੋ ਰਹੀ ਇਹ ਕਾਰਵਾਈ

ਭਾਜਪਾ ਆਗੂਆਂ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਦੱਸ ਕੇ ਕੇਂਦਰੀ ਕਾਨੂੰਨ ਮੰਤਰੀ ਅਤੇ ਜਲੰਧਰ ਲੋਕ ਸਭਾ ਦੇ ਇੰਚਾਰਜ ਅਰਜੁਨ ਰਾਮ ਮੇਘਵਾਲ ਨੂੰ ਪੱਤਰ ਲਿਖ ਕੇ ਸ਼ਿਕਾਇਤ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ, ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਸਾਬਕਾ ਵਿਧਾਇਕ ਸਰਬਜੀਤ ਮੱਕੜ, ਇੰਦਰ ਇਕਬਾਲ ਸਿੰਘ ਅਟਵਾਲ (ਰਿੰਕੂ), ਸੀਵਰੇਜ ਬੋਰਡ ਦੇ ਸਾਬਕਾ ਚੇਅਰਮੈਨ ਵਿਨੋਦ ਸ਼ਰਮਾ, ਅਨਿਲ ਸੱਚਰ, ਰਮਨ ਪੱਬੀ, ਅਸ਼ੋਕ ਸਰੀਨ, ਰਾਜੇਸ਼ ਕਪੂਰ, ਅਮਰਜੀਤ ਸਿੰਘ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਚੱਠਾ, ਸ਼ੈਲੀ ਖੰਨਾ, ਬਲਜੀਤ ਸਿੰਘ ਪ੍ਰਿੰਸ ਤੋਂ ਦਸਤਖ਼ਤ ਕਰਵਾ ਕੇ ਇਸ ਮੈਗਾ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ।
 

ਇਹ ਵੀ ਪੜ੍ਹੋ : ਲੰਗਰ ਦੀ ਸੇਵਾ ਕਰ ਰਹੇ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ 'ਚ ਇਕ ਮੁਲਜ਼ਮ ਗ੍ਰਿਫ਼ਤਾਰ, ਨਹੀਂ ਵੇਖੀ ਜਾਂਦੀ ਰੋਂਦੀ ਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News