ਪੰਜਾਬ ਦੇ ਅਰਮਾਨਪ੍ਰੀਤ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ ‘ਚ ਪਹਿਲਾ ਰੈਂਕ ਕੀਤਾ ਹਾਸਲ

Friday, Oct 25, 2024 - 07:12 PM (IST)

ਪੰਜਾਬ ਦੇ ਅਰਮਾਨਪ੍ਰੀਤ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ ‘ਚ ਪਹਿਲਾ ਰੈਂਕ ਕੀਤਾ ਹਾਸਲ

ਚੰਡੀਗੜ੍ਹ/ਗੁਰਦਾਸਪੁਰ (ਬਿਊਰੋ)- ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ. ਆਰ. ਐੱਸ. ਏ. ਐੱਫ਼. ਪੀ. ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐੱਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ. ਪੀ. ਐੱਸ. ਸੀ.  ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐੱਨ. ਡੀ. ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। 

ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ, ਇਸ ਬੀਮਾਰੀ ਸਬੰਧੀ ਹਦਾਇਤਾਂ ਕੀਤੀਆਂ ਜਾਰੀ

ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐੱਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਜਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐੱਸ. ਯੂ.-30 ਐੱਮ. ਕੇ. ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ। ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐੱਸ. ਐੱਸ. ਬੀ. ਲਈ ਗਏ 24 ਵਿੱਚੋਂ 14  ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਦੱਸਣਯੋਗ ਹੈ ਇਨ੍ਹਾਂ ਵਿੱਚੋਂ ਕੁਝ ਕੈਡਿਟ, ਜੁਆਇਨਿੰਗ ਲਈ ਕਾਲ-ਅਪ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ। 

ਅਰਮਾਨਪ੍ਰੀਤ ਸਿੰਘ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦੇ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਵਾਸਤੇ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ। ਉਨ੍ਹਾਂ ਨੇ ਚੁਣੇ ਗਏ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਹਾਰਾਜਾ ਰਣਜੀਤ ਸਿੰਘ ਏ. ਐੱਫ਼. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ ਚੌਹਾਨ (ਵੀ. ਐੱਸ. ਐੱਮ.) ਨੇ ਅਰਮਾਨਪ੍ਰੀਤ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਐੱਨ. ਡੀ. ਏ. ਕੋਰਸ ਲਈ ਪਹਿਲੀ ਵਾਰ ਐਨੇ ਕੈਡਿਟਾਂ ਨੇ ਕੁਆਲੀਫਾਈ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ ਬੰਦ ਹੋਣ ਕਾਰਨ ਜਨਤਾ ਪਰੇਸ਼ਾਨ, ਤਸਵੀਰਾਂ 'ਚ ਵੇਖੋ ਕੀ ਬਣੇ ਹਾਲਾਤ

ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ. ਐੱਫ਼. ਪੀ. ਆਈ. ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ੍ਹ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ 'ਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਟੈਕਨੀਕਲ ਐਂਟਰੀ ਮੈਰਿਟ ਸੂਚੀ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਜਿਸ ਦੇ ਜਲਦ ਜਾਰੀ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News