ਤਰਨਤਾਰਨ ਦੇ ਨਜ਼ਦੀਕੀ ਪਿੰਡ ਬਚੜਾ ਦੇ ਘਰ ''ਤੇ ਹਥਿਆਰਬੰਦਾਂ ਵਲੋਂ ਹਮਲਾ

Wednesday, Mar 14, 2018 - 09:54 PM (IST)

ਤਰਨਤਾਰਨ ਦੇ ਨਜ਼ਦੀਕੀ ਪਿੰਡ ਬਚੜਾ ਦੇ ਘਰ ''ਤੇ ਹਥਿਆਰਬੰਦਾਂ ਵਲੋਂ ਹਮਲਾ

ਤਰਨਤਾਰਨ (ਵਿਜੇ ਕੁਮਾਰ)— ਤਰਨਤਾਰਨ ਦੇ ਨਜ਼ਦੀਕੀ ਪਿੰਡ ਬਚੜੇ ਵਿਖੇ ਇਕ ਘਰ 'ਚ ਇਕ ਸਮਾਗਮ ਚੱਲ ਰਿਹਾ ਸੀ ਕਿ ਅਚਾਨਕ ਕੁਝ ਹਥਿਆਰਬੰਦ ਹਮਲਾਵਰਾਂ ਨੇ ਘਰ 'ਚ ਮੌਜੂਦ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਕ ਟਰੱਕ ਡਰਾਈਵਰ ਗਲਤ ਸਾਈਡ ਤੋਂ ਆ ਰਿਹਾ ਸੀ ਤੇ ਉਸ ਨੇ ਪਹਿਲਾਂ ਕਾਰ 'ਤੇ ਟਰੱਕ ਚੜਾਉਣ ਦੀ ਕੋਸ਼ਿਸ਼ ਕੀਤੀ ਤੇ ਜਦੋਂ ਮੌਕੇ 'ਤੇ ਮੌਜੂਦ ਪਰਿਵਾਰਕ ਮੈਂਬਰਾਂ ਨੇ ਉਸ ਦਾ ਵਿਰੋਧ ਕੀਤਾ ਤਾਂ ਉਸ ਨੇ ਆਪਣੇ ਮਾਲਕ ਤੇ ਪਿੰਡ ਦੇ ਸਾਬਕਾ ਸਰਪੰਚ ਬਲਵੰਡ ਸਿੰਘ ਨੂੰ ਫੋਨ ਕਰ ਦਿੱਤਾ। ਜਿਸ 'ਤੇ ਬਲਵੰਤ ਸਿੰਘ ਦੇ ਸਾਥੀ ਕਿਰਪਾਨਾਂ ਤੇ ਹੋਰ ਹਥਿਆਰ ਲੈ ਕੇ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰ ਦਿੱਤਾ ਤੇ ਗੋਲੀਆਂ ਵੀ ਚਲਾਈਆਂ।
ਪਰਿਵਾਰਕ ਮੈਂਬਰਾਂ ਨੇ ਆਪਣੀ ਜਾਨ ਬਚਾਉਣ ਲਈ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਪੁਲਸ ਦੇ ਮੌਕੇ 'ਤੇ ਪਹੁੰਚਣ 'ਤੇ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮੌਕੇ ਤੋਂ ਹਥਿਆਰ ਜ਼ਬਤ ਕਰ ਲਏ ਹਨ ਤੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ 'ਚ ਕਿੰਨੇ ਲੋਕ ਜ਼ਖਮੀ ਹੋਏ ਹਨ ਅਜੇ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।


Related News